ਏਅਰਸੈਲ-ਮੈਕਸਿਸ ਕੇਸ : ਸੀਬੀਆਈ ਦੀ ਨਵੀਂ ਚਾਰਜਸ਼ੀਟ 'ਚ ਪੀ ਚਿਦੰਬਰਮ ਦੋਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਏਅਰਸੈਲ ਮੈਕਸਿਸ ਕੇਸ ਵਿਚ ਸੀਬੀਆਈ ਨੇ ਵੀਰਵਾਰ ਨੂੰ ਇਕ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ...

P Chidambaram

ਨਵੀਂ ਦਿੱਲੀ : ਏਅਰਸੈਲ ਮੈਕਸਿਸ ਕੇਸ ਵਿਚ ਸੀਬੀਆਈ ਨੇ ਵੀਰਵਾਰ ਨੂੰ ਇਕ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ ਚਿਦੰਬਰਮ ਦਾ ਨਾਮ ਸ਼ਾਮਲ ਹੈ। ਸੀਬੀਆਈ ਨੇ ਚਿਦੰਬਰਮ ਦੇ ਨਾਲ-ਨਾਲ ਇਸ ਚਾਰਜਸ਼ੀਟ ਵਿਚ 17 ਹੋਰ ਲੋਕਾਂ ਦਾ ਨਾਮ ਸ਼ਾਮਲ ਕੀਤਾ ਹੈ। ਇਨ੍ਹਾਂ 17  ਨਾਵਾਂ ਵਿਚ ਸੇਵਾਮੁਕਤ ਅਤੇ ਮੌਜੂਦ ਅਧਿਕਾਰੀਆਂ ਦੇ ਨਾਮ ਵੀ ਹਨ।