ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਹੁਣ ਤੱਕ 16 ਲੋਕਾਂ ਦੀ ਮੌਤ, 4 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 4 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ।

16 dead in Bihar hooch tragedy, villagers claim to have lost eyesight

ਪਟਨਾ: ਬਿਹਾਰ ਦੇ ਪੱਛਮੀ ਚੰਪਾਰਣ ਵਿਚ ਜ਼ਹਿਰੀਲੀ ਸ਼ਰਾਬ ( Bihar hooch tragedy) ਨੇ ਕਹਿਰ ਮਚਾ ਦਿੱਤੀ ਹੈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ (16 dead in Bihar hooch tragedy) ਹੋ ਚੁੱਕੀ ਹੈ ਜਦਕਿ 4 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਬਿਹਾਰ ਵਿਚ ਸਰਕਾਰ ਨੇ ਸ਼ਰਾਬ ਦਾ ਸੇਵਨ ਅਤੇ ਉਤਪਾਦਨ ’ਤੇ ਪਾਬੰਦੀ ਲਗਾਈ ਹੋਈ ਹੈ ਪਰ ਸੂਬੇ ਵਿਚ ਸ਼ਰਾਬ ਦੀ ਕਾਲਾਬਜ਼ਾਰੀ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ।

ਹੋਰ ਪੜ੍ਹੋ: ਭਿਆਨਕ ਹਾਦਸਾ: ਖੱਡ ਵਿਚ ਡਿੱਗੀ ਯਾਤਰੀਆਂ ਨਾਲ ਭਰੀ ਜੀਪ, 8 ਦੀ ਮੌਤ ਤੇ 15 ਗੰਭੀਰ ਜ਼ਖਮੀ

ਅੱਖਾਂ ਦੀ ਰੌਸ਼ਨੀ ਗਵਾਉਣ ਵਾਲਿਆਂ ਵਿਚ ਲੌਰੀਆ ਥਾਣਾ ਅਧੀਨ ਪਿੰਡ ਦੇਉਰਵਾ ਪਿੰਡ ਨਿਸਾਨੀ ਮੁਹੰਮਦ ਇਜ਼ਹਾਰ ਦਾ ਕਹਿਣਾ ਹੈ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਉਹਨਾਂ ਨੇ ਪਿੰਡ ਦੇ ਬਾਹਰ ਸ਼ਰਾਬ ਦੀ ਭੱਠੀ ਤੋਂ ਸ਼ਰਾਬ ਲਈ ਸੀ, ਜਿਸ ਤੋਂ ਬਾਅਦ ਉਹਨਾਂ ਦੀ ਸਿਹਤ ਵਿਗੜ ਗਈ ਅਤੇ ਫਿਰ ਅੱਖਾਂ ਦੀ ਰੌਸ਼ਨੀ ਵੀ ਚਲ ਗਈ।

ਹੋਰ ਪੜ੍ਹੋ: ਮੋਹਾਲੀ ਦੇ ਕ੍ਰਿਕਟਰ ਨੇ ਰਚਿਆ ਇਤਿਹਾਸ, ਬਣਿਆ ਅਜੇਤੂ ਸੈਂਕੜਾ ਮਾਰਨ ਵਾਲਾ ਦੁਨੀਆਂ ਦਾ ਪਹਿਲਾ ਖਿਡਾਰੀ

ਇਸ ਤੋਂ ਇਲਾਵਾ ਤਿੰਨ ਹੋਰ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ। ਸ਼ਰਾਬ ਕਾਂਡ ਵਿਚ ਜਾਨ ਗਵਾਉਣ ਵਾਲੇ ਲੋਕਾਂ ਦੀਆਂ ਲਾਸ਼ਾਂ ਨੂੰ ਉਹਨਾਂ ਦੇ ਪਰਿਵਾਰਾਂ ਨੇ ਜਲਦਬਾਜ਼ੀ ਵਿਚ ਜਾਂ ਤਾ ਦਫਨਾ ਦਿੱਤਾ ਜਾਂ ਫਿਰ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ। ਹਾਲਾਂਕਿ ਬਾਅਦ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੇ ਮੰਨਿਆ ਹੈ ਕਿ ਜਿਨ੍ਹਾਂ ਦੀ ਮੌਤ ਹੋਈ ਉਹ ਨਾਜਾਇਜ਼ ਸ਼ਰਾਬ ਦਾ ਸੇਵਨ ਕਰਦੇ ਸਨ। ਪੱਛਮੀ ਚੰਪਾਰਣ ਰੇਂਜ ਦੇ ਡੀਆਈਜੀ ਲਲਨ ਮੋਹਨ ਪ੍ਰਸਾਦ ਨੇ ਕਿਹਾ ਕਿ ਸ਼ਰਾਬ ਕਾਂਡ ਵਿਚ ਹੁਣ ਤੱਕ 16 ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।