Monsoon Session:  ਭਾਰੀ ਹੰਗਾਮੇ ਦੇ ਚਲਦਿਆਂ ਦੋਵੇਂ ਸਦਨਾਂ ਦੀ ਕਾਰਵਾਈ ਮੁਲਤਵੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ। ਵਿਰੋਧੀ ਧਿਰ ਦੇ ਹੰਗਾਮੇ ਦੇ ਚਲਦਿਆਂ ਦੋਵੇਂ ਸਦਨਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।

Lok Sabha adjourned till 2pm amid uproar from Opposition

ਨਵੀਂ ਦਿੱਲੀ: ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ। ਵਿਰੋਧੀ ਧਿਰ ਦੇ ਹੰਗਾਮੇ ਦੇ ਚਲਦਿਆਂ ਦੋਵੇਂ ਸਦਨਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਜਦਕਿ ਰਾਜ ਸਭਾ ਦੀ ਕਾਰਵਾਈ 12.24 ਵਜੇ ਤੱਕ ਮੁਲਤਵੀ ਕੀਤੀ ਗਈ ਹੈ।

ਹੋਰ ਪੜ੍ਹੋ: ਮਾਨਸੂਨ ਇਜਲਾਸ: ਕੁਝ ਲੋਕਾਂ ਨੂੰ ਦਲਿਤਾਂ, ਔਰਤਾਂ ਤੇ ਕਿਸਾਨਾਂ ਦਾ ਮੰਤਰੀ ਬਣਨਾ ਰਾਸ ਨਹੀਂ ਆਇਆ- PM

ਵਿਰੋਧੀ ਧਿਰ ਦੇ ਹੰਗਾਮੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਤਰਾਜ਼ ਜਤਾਇਆ। ਦਰਅਸਲ ਸੈਸ਼ਨ ਦੀ ਸ਼ੁਰੂਆਤ ਵਿਚ  ਸਭ ਤੋਂ ਪਹਿਲਾਂ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਕਰੀਬ 8 ਮਿੰਟ ਬਾਅਦ ਪੀਐਮ ਮੋਦੀ ਨਵੇਂ ਮੰਤਰੀਆਂ ਦੀ ਜਾਣ ਪਛਾਣ ਕਰਵਾਉਣ ਲਈ ਖੜ੍ਹੇ ਹੋਏ ਤਾਂ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

ਹੋਰ ਪੜ੍ਹੋ: Monsoon Session ਸ਼ੁਰੂ: PM ਬੋਲੇ, 'ਤਿੱਖੇ ਸਵਾਲ ਪੁੱਛੋ ਪਰ ਸਰਕਾਰ ਨੂੰ ਵੀ ਬੋਲਣ ਦਾ ਮੌਕਾ ਦਿਓ'

ਇਸ ਤੋਂ ਬਾਅਦ ਪੀਐਮ ਮੋਦੀ ਨੇ ਵਿਰੋਧੀਆਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਔਰਤਾਂ, ਦਲਿਤ, ਕਿਸਾਨਾਂ ਦੇ ਪੁੱਤ ਅਤੇ ਆਦਿਵਾਸੀ ਮੰਤਰੀ ਬਣੇ ਹਨ। ਇਸ ’ਤੇ ਸਾਰਿਆਂ ਨੂੰ ਖੁਸ਼ੀ ਹੋਣੀ ਚਾਹੀਦੀ ਸੀ। ਉਹਨਾਂ ਦਾ ਸਵਾਗਤ ਕਰਨਾ ਚਾਹੀਦਾ ਸੀ ਪਰ ਕੁਝ ਲੋਕਾਂ ਨੂੰ ਦਲਿਤਾਂ, ਔਰਤਾਂ ਅਤੇ ਕਿਸਾਨਾਂ ਦਾ ਮੰਤਰੀ ਬਣਨਾ ਰਾਸ ਨਹੀਂ ਆਇਆ। ਇਸ ਲਈ ਉਹ ਉਹਨਾਂ ਦੀ ਜਾਣ-ਪਛਾਣ ਨਹੀਂ ਕਰਨ ਦੇ ਰਹੇ।