ਸ਼ਿਵਰਾਜ ਚੌਹਾਨ ਨੇ ਮੋਦੀ ਅਤੇ ਅਮਿਤ ਸ਼ਾਹ ਨੂੰ ਦੱਸਿਆ ਕ੍ਰਿਸ਼ਨ-ਅਰਜੁਨ ਦੀ ਜੋੜੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਤੇ ਕੇਂਦਰ ਦੇ ਫੈਸਲੇ ਨੂੰ ਲੈ ਕੇ ਮੋਦੀ ਅਤੇ ਅਮਿਤ ਸ਼ਾਹ ਦੀ ਪ੍ਰਸ਼ੰਸ਼ਾ ਕਰਦੇ ਹੋਏ ਚੌਹਾਨ ਨੇ ਕਿਹਾ ਕਿ ਦੇਸ਼ ਮੋਦੀ ਅਤੇ ਅਮਿਤ ਸ਼ਾਹ ਕਰ ਕੇ ਅੱਗੇ ਵਧ ਰਿਹਾ ਹੈ

Shivraj Singh Chauhan Compare Amit Shah and PM Modi as Krishna and Arjun

ਪਣਜੀ- ਭਾਜਪਾ ਦੇ ਸੀਨੀਅਰ ਨੇਤਾ ਸ਼ਿਵਰਾਜ ਸਿੰਘ ਚੌਹਾਨ ਨੇ ਆਰਟੀਕਲ 370 ਦੇ ਤਹਿਤ ਜੰਮੂ-ਕਸ਼ਮੀਰ ਨੂੰ ਮਿਲੇ ਵਿਸ਼ੇਸ਼ ਦਰਜੇ ਨੂੰ ਦਰਜੇ ਨੂੰ ਖ਼ਤਮ ਕਰਨ ਦੇ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤੁਲਨਾ ਭਗਵਾਨ ਕ੍ਰਿਸ਼ਨ ਅਤੇ ਅਰਜੁਨ ਨਾਲ ਕੀਤੀ। ਉਹਨਾਂ ਨੇ ਕਾਂਗਰਸ ਦੇ ਸਾਬਕਾ ਨੇਤਾ ਰਾਹੁਲ ਗਾਂਧੀ ਨੂੰ ‘ਰਣਛੋੜ ਦਾਸ ਗਾਂਧੀ ਕਰਾਰ ਦਿੱਤਾ ਹੈ।

ਜਿਹਨਾਂ ਨੇ ਲੋਕ ਸਭਾ ਚੋਣਾਂ ਵਿਚੋਂ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਜਦੋਂ ਕਿ ਕਾਂਗਰਸ ਪਾਰਟੀ ਸਭ ਤੋਂ ਵੱਧ ਮੁਸ਼ਕਿਲਾਂ ਨਾਲ ਗੁਜ਼ਰ ਰਹੀ ਸੀ। ਜੰਮੂ-ਕਸ਼ਮੀਰ ਤੇ ਕੇਂਦਰ ਦੇ ਫੈਸਲੇ ਨੂੰ ਲੈ ਕੇ ਮੋਦੀ ਅਤੇ ਅਮਿਤ ਸ਼ਾਹ ਦੀ ਪ੍ਰਸ਼ੰਸ਼ਾ ਕਰਦੇ ਹੋਏ ਚੌਹਾਨ ਨੇ ਕਿਹਾ ਕਿ ਦੇਸ਼ ਮੋਦੀ ਅਤੇ ਅਮਿਤ ਸ਼ਾਹ ਕਰ ਕੇ ਅੱਗੇ ਵਧ ਰਿਹਾ ਹੈ।

ਉਹ ਕ੍ਰਿਸ਼ਨ ਅਤੇ ਅਰਜੁਨ ਦੀ ਤਰ੍ਹਾਂ ਦੇਸ਼ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਦੇ ਆਰਟੀਕਲ 370 ਤੇ ਉਲਝਣ ਹੋਣ ਦਾ ਦਾਅਵਾ ਕਰਦੇ ਹੋਏ ਉਹਨਾਂ ਨੇ ਪਾਰਟੀ ਦੀ ਅੰਤਰਿਮ ਨੇਤਾ ਸੋਨੀਆ ਗਾਂਧੀ ਤੋਂ ਇਸ ਮੁੱਦੇ ਤੇ ਬਿਆਨ ਜਾਰੀ ਕਰਨ ਦੀ ਮੰਗ ਕੀਤੀ।

ਚੌਹਾਨ ਨੇ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਕਿ, ਜੰਮੂ- ਕਸ਼ਮੀਰ ਦਾ ਵਿਸ਼ੇਸ਼ ਖ਼ਤਮ ਕਰਨ ਦੇ ਕੇਂਦਰ ਦੇ ਇਤਹਾਸਕ ਫੈਸਲੇ ਤੇ ਕਾਂਗਰਸ ਨੇਤਾ ਅਲੱਗ-ਅਲੱਗ ਸੁਰਾਂ ਵਿਚ ਬੋਲ ਰਹੇ ਹਨ ਜਦੋਂ ਕਿ ਸੋਨੀਆ ਗਾਂਧੀ ਇਸ ਮਾਮਲੇ ਤੇ ਚੁੱਪ ਹੈ। ਕਾਂਗਰਸ ਇਸ ਫੈਸਲੇ ਨੂੰ ਲੈ ਕੇ ਉਲਝਣ ਵਿਚ ਹੈ ਕਿ ਆਖਿਰ ਕੇਂਦਰ ਦੇ ਫੈਸਲੇ ਤੇ ਕਿਸ ਤਰ੍ਹਾਂ ਦੀ ਪ੍ਰਕਿਰਿਆ ਦਿੱਤੀ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।