ਪ੍ਰਸ਼ਾਂਤ ਭੂਸ਼ਨ ਦੇ ਸਮਰਥਨ 'ਚ ਵਕੀਲਾਂ ਤੇ ਨਾਗਰਿਕ ਸੰਗਠਨਾਂ ਨੇ ਅਵਾਜ਼ ਚੁੱਕੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਗੇਟ 'ਤੇ ਕੀਤਾ ਰੋਸ ਪ੍ਰਦਰਸ਼ਨ

ਰੋਸ ਪ੍ਰਦਰਸ਼ਨ ਕਰਦੇ ਹੋਏ ਵਕੀਲ। ਇਨਸੈਟ ਪ੍ਰਸ਼ਾਂਤ ਭੂਸ਼ਨ ਦੀ ਤਸਵੀਰ।

ਚੰਡੀਗੜ੍ਹ, 18 ਅਗੱਸਤ (ਗੁਰਉਪਦੇਸ਼ ਭੁੱਲਰ) : ਦੇਸ਼ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਨ ਵਿਰੁਧ ਅਦਾਲਤੀ ਮਾਨਹਾਨੀ ਦੇ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਅੱਜ ਇਥੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਗੇਟ ਉਤੇ ਵਕੀਲਾਂ ਵਲੋਂ ਨਾਗਰਿਕ ਸੰਗਠਨਾਂ ਦੇ ਸਹਿਯੋਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ।


ਜ਼ੋਰਦਾਰ ਨਾਹਰੇਬਾਜ਼ੀ ਕਰਦਿਆਂ ਪ੍ਰਸ਼ਾਂਤ ਭੂਸ਼ਨ ਨਾਲ ਪੂਰੀ ਇਕਜੁਟਤਾ ਪ੍ਰਗਟ ਕੀਤੀ ਗਈ। ਬੁਲਾਰਿਆਂ ਨੇ ਸੁਪਰੀਮ ਕੋਰਟ ਦੇ ਤਾਲਾਬੰਦੀ ਸਮੇਂ ਕੰਮਕਾਰ 'ਤੇ ਸਵਾਲ ਉਠਾਉਂਦਿਆਂ ਖੁੱਲ੍ਹੇਆਮ ਪੱਖਪਾਤ ਫ਼ੈਸਲੇ ਕਰਨੇ ਦੇ ਦੋਸ਼ ਲਗਾਏ।

ਰੋਸ ਪ੍ਰਦਰਸ਼ਨ ਕਰਦੇ ਹੋਏ ਵਕੀਲ। ਇਨਸੈਟ ਪ੍ਰਸ਼ਾਂਤ ਭੂਸ਼ਨ ਦੀ ਤਸਵੀਰ।
ਮੁੱਖ ਬੁਲਾਰੇ ਰਾਜੀਵ ਗੋਦਾਰਾ ਨੇ ਕਿਹਾ ਕਿ ਇਕ ਪਾਸੇ ਆਮ ਤੇ ਗ਼ਰੀਬ ਲੋਕਾਂ ਦੀਆਂ ਪਟੀਸ਼ਨਾਂ ਦੀ ਸੁਣਵਾਈ ਨਹੀਂ ਕੀਤੀ ਜਾਂਦੀ ਤੇ ਉਥੇ ਕੁੱਝ ਸਿਆਸੀ ਮਾਮਲਿਆਂ ਨਾਲ ਜੁੜੇ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ। ਵਿਸ਼ੇਸ਼ ਤੌਰ 'ਤੇ ਸੀ.ਏ.ਏ. ਅੰਦੋਲਨ ਤੇ ਜੰਮੂ ਕਸ਼ਮੀਰ ਵਰਗੇ ਮੁੱਦਿਆਂ ਨਾਲ ਜੁੜੇ ਕੇਸਾਂ ਨੂੰ ਟਾਲਣ ਤੇ ਉਨ੍ਹਾਂ ਸੁਆਲ ਚੁੱਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਭੂਸ਼ਨ ਨੇ ਸਹੀ ਗੱਲਾਂ ਉਠਾਈਆਂ ਹਨ ਜੋ ਦੇਸ਼ ਦੀ ਲੋਕਤੰਤਰਤਾ ਤੇ ਸੰਵਿਧਾਨ ਦੀ ਰਾਖੀ ਲਈ ਜ਼ਰੂਰੀ ਹਨ। ਭੂਸ਼ਨ ਦੇ ਸਮਰਥਨ 'ਚ ਅੱਗੇ ਵੀ ਮੁਹਿੰਮ ਜਾਰੀ ਰਖਣ ਦਾ ਐਲਾਨ ਕੀਤਾ ਗਿਆ।