ਤਾਲਿਬਾਨ ਦਾ ਸਮਰਥਨ ਕਰਨ ਵਾਲਿਆਂ 'ਤੇ ਭੜਕੇ ਯੋਗੀ, ਕਿਹਾ, 'ਅਜਿਹੇ ਲੋਕਾਂ ਨੂੰ ਬੇਨਕਾਬ ਕਰੋ'

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (UP CM Yogi Adityanath) ਨੇ ਵੀਰਵਾਰ ਨੂੰ ਤਾਲਿਬਾਨ (Taliban) ਦਾ ਸਮਰਥਨ ਕਰਨ ਵਾਲਿਆਂ ਨੂੰ ਨਿਸ਼ਾਨੇ ’ਤੇ ਲਿਆ ਹੈ।

CM Yogi targets those who support Taliban

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (UP CM Yogi Adityanath) ਨੇ ਵੀਰਵਾਰ ਨੂੰ ਤਾਲਿਬਾਨ (Taliban) ਦਾ ਸਮਰਥਨ ਕਰਨ ਵਾਲਿਆਂ ਨੂੰ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਕਿਹਾ ਕਿ ਕੁਝ ਲੋਕ ਬੇਸ਼ਰਮੀ ਨਾਲ ਤਾਲਿਬਾਨ ਦਾ ਸਮਰਥਨ ਕਰ ਰਹੇ ਹਨ, ਅਜਿਹੇ ਲੋਕਾਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

ਹੋਰ ਪੜ੍ਹੋ: ਅਨੁਰਾਗ ਠਾਕੁਰ ਦਾ ਕਿਸਾਨਾਂ ਨੇ ਕੀਤਾ ਵਿਰੋਧ, ਪੁਲਿਸ ਨੇ ਨਾਅਰੇ ਲਾ ਰਹੇ ਕਿਸਾਨਾਂ ਦੇ ਘੁੱਟੇ ਮੂੰਹ

ਯੋਗੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਔਰਤਾਂ ਉੱਤੇ ਲਗਾਤਾਰ ਅੱਤਿਆਚਾਰ ਹੋ ਰਿਹਾ ਹੈ। ਪਰ ਕੁਝ ਲੋਕ ਬੇਸ਼ਰਮੀ ਨਾਲ ਤਾਲਿਬਾਨ ਦਾ ਸਮਰਥਨ ਕਰ ਰਹੇ ਹਨ। ਅਜਿਹੇ ਲੋਕਾਂ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਦਰਅਸਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀਰਵਾਰ ਨੂੰ ਵਿਧਾਨ ਸਭਾ ਵਿਚ ਸੰਬੋਧਨ ਕਰ ਰਹੇ ਸੀ।

ਹੋਰ ਪੜ੍ਹੋ: ਕੇਂਦਰੀ ਮੰਤਰੀ ਦਾ ਬਿਆਨ, ‘ਸਾਂਵਲੇ ਸੀ ਰਬਿੰਦਰਨਾਥ ਟੈਗੋਰ, ਇਸ ਲਈ ਗੋਦ ਵਿਚ ਨਹੀਂ ਚੁੱਕਦੀ ਸੀ ਮਾਂ’

ਇਸ ਦੌਰਾਨ ਉਹਨਾਂ ਨੇ ਯੂਪੀ ਸਰਕਾਰ ਦੀਆਂ ਯੋਜਨਾਵਾਂ ਗਿਣਾਈਆਂ ਅਤੇ ਵਿਰੋਧੀ ਪਾਰਟੀਆਂ ’ਤੇ ਹਮਲਾ ਬੋਲਿਆ। ਦੱਸ ਦਈਏ ਕਿ ਅਫ਼ਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉਸ ਨੂੰ ਲੈ ਕੇ ਭਾਰਤ ਵਿਚ ਬਿਆਨਬਾਜ਼ੀਆਂ ਦਾ ਦੌਰ ਜਾਰੀ ਹੈ।