ਅਨੁਰਾਗ ਠਾਕੁਰ ਦਾ ਕਿਸਾਨਾਂ ਨੇ ਕੀਤਾ ਵਿਰੋਧ, ਪੁਲਿਸ ਨੇ ਨਾਅਰੇ ਲਾ ਰਹੇ ਕਿਸਾਨਾਂ ਦੇ ਘੁੱਟੇ ਮੂੰਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ‘ਜਨ ਆਸ਼ੀਰਵਾਦ ਯਾਤਰਾ’ ਦੀ ਸ਼ੁਰੂਆਤ ਕਰਨ ਲਈ ਅੱਜ ਚੰਡੀਗੜ੍ਹ ਪਹੁੰਚੇ।

Farmers protest against Anurag Thakur

ਚੰਡੀਗੜ੍ਹ: ਕੇਂਦਰੀ ਮੰਤਰੀ ਅਨੁਰਾਗ ਠਾਕੁਰ (Union Minister Anurag Thakur) ‘ਜਨ ਆਸ਼ੀਰਵਾਦ ਯਾਤਰਾ’ ਦੀ ਸ਼ੁਰੂਆਤ ਕਰਨ ਲਈ ਅੱਜ ਚੰਡੀਗੜ੍ਹ ਪਹੁੰਚੇ। ਉਹਨਾਂ ਨੇ ਸਵੇਰੇ 10 ਵਜੇ ਸੈਕਟਰ-28 ਦੇ ਹਿਮਾਚਲ ਭਵਨ ਤੋਂ ਯਾਤਰਾ ਨੂੰ ਹਰੀ ਝੰਡੀ ਦਿਖਾਈ। ਹਾਲਾਂਕਿ ਇਸ ਦੌਰਾਨ ਭਾਜਪਾ ਨੇਤਾਵਾਂ ਨੂੰ ਕਿਸਾਨਾਂ ਦੇ ਵਿਰੋਧ (Farmers protest against Anurag Thakur) ਦਾ ਸਾਹਮਣਾ ਕਰਨਾ ਪਿਆ।

ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਕੀਤਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ

ਇਸ ਦੌਰਾਨ ਕਿਸਾਨ ਸਮਰਥਕਾਂ ਨੇ ਭਾਜਪਾ ਨੇਤਾਵਾਂ ਨੂੰ ਕਾਲੀਆਂ ਝੰਡੀਆਂ ਦਿਖਾ ਦੇ ਵਿਰੋਧ ਕੀਤਾ। ਇਸ ਮੌਕੇ ਔਰਤਾਂ ਵੀ ਸ਼ਾਮਲ ਸਨ। ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ( Chandigarh Police Arrest Protesting Farmers) ਪਹੁੰਚੀ। ਪੁਲਿਸ ਨੇ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਉਹਨਾਂ ਦੇ ਮੂੰਹ ਘੁੱਟ ਦਿੱਤੇ। ਇਸ ਦੌਰਾਨ ਭਾਜਪਾ ਵਰਕਰਾਂ ਨੇ ਇਕ ਮਹਿਲਾ ਨਾਲ ਬਦਸਲੂਕੀ ਵੀ ਕੀਤੀ।

ਹੋਰ ਪੜ੍ਹੋ: ਕੇਂਦਰੀ ਮੰਤਰੀ ਦਾ ਬਿਆਨ, ‘ਸਾਂਵਲੇ ਸੀ ਰਬਿੰਦਰਨਾਥ ਟੈਗੋਰ, ਇਸ ਲਈ ਗੋਦ ਵਿਚ ਨਹੀਂ ਚੁੱਕਦੀ ਸੀ ਮਾਂ’

ਅਨੁਰਾਗ ਠਾਕੁਰ ਵਿਰੁੱਧ ਨਾਅਰੇਬਾਜ਼ੀ ਕਰ ਰਹੀ ਮਹਿਲਾ ਕੋਲੋਂ ਪਹਿਲਾਂ ਭਾਜਪਾ ਵਰਕਰਾਂ ਨੇ ਝੰਡਾ ਖੋਹਿਆ ਅਤੇ ਫਿਰ ਉਸ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਵੀ ਲਿਆ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ  ਦੇਸ਼ ਭਰ ਦੇ ਕਿਸਾਨਾਂ ਵਿਚ ਰੋਸ ਹੈ। ਇਸ ਦੇ ਚਲਦਿਆਂ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਅਤੇ ਮੰਤਰੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।