ਕਾਨੂੰਨਾਂ ਵਿਚ ਕੁੱਝ ਵੀ ਅਜਿਹਾ ਨਹੀਂ ਜੋ ਕਿਸਾਨ ਭਰਾਵਾਂ ਦੇ ਹਿੱਤਾਂ ਦੇ ਵਿਰੁੱਧ ਹੋਵੇ: ਰਾਜਨਾਥ ਸਿੰਘ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਕਿਸਾਨਾਂ ਨਾਲ ਖੁਸ਼ੀ-ਖੁਸ਼ੀ ਗੱਲਬਾਤ ਕਰਨ ਲਈ ਤਿਆਰ ਹੈ

Rajnath Singh

 

ਨਵੀਂ ਦਿੱਲੀ  - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਬਚਾਅ ਕਰਦਿਆਂ ਕਿਹਾ ਕਿ ਜੇ ਕਿਸਾਨਾਂ ਨੂੰ ਲੱਗਦਾ ਹੈ ਕਿ ਇਹਨਾਂ ਕਾਨੂੰਨਾਂ ਵਿਚ ਕੁੱਝ ਗਲਤ ਹੈ ਤੇ ਉਹਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਤਾਂ ਸਰਕਾਰ ਉਹਨਾਂ ਨਾਲ ਖੁਸ਼ੀ-ਖੁਸ਼ੀ ਗੱਲਬਾਤ ਕਰਨ ਲਈ ਤਿਆਰ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਸਮਝਣ ਦੀ ਲੋੜ ਹੈ ਪਰ ਵਿਰੋਧ ਦਾ ਮਾਹੌਲ ਵੀ ਬਣਿਆ ਜਾ ਰਿਹਾ ਹੈ ਉਸ ਨੂੰ ਵੀ ਸਮਝਣ ਦੀ ਲੋੜ ਹੈ।

ਇਹ ਵੀ ਪੜ੍ਹੋ -  ਕੇਂਦਰੀ ਮੰਤਰੀ ਦਾ ਬਿਆਨ, ‘ਸਾਂਵਲੇ ਸੀ ਰਬਿੰਦਰਨਾਥ ਟੈਗੋਰ, ਇਸ ਲਈ ਗੋਦ ਵਿਚ ਨਹੀਂ ਚੁੱਕਦੀ ਸੀ ਮਾਂ’

ਜ਼ਿਕਰਯੋਗ ਹੈ ਕਿ ਮੁੱਖ ਤੌਰ 'ਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ' ਤੇ ਪ੍ਰਧਰਸ਼ਨ ਕਰ ਰਹੇ ਹਨ। ਕਿਸਾਨ ਸਮੂਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਮੰਡੀ ਅਤੇ ਘੱਟੋ -ਘੱਟ ਸਮਰਥਨ ਮੁੱਲ (ਐਮਐਸਪੀ) ਖਰੀਦ ਪ੍ਰਣਾਲੀ ਨੂੰ ਤਬਾਹ ਕਰ ਦੇਣਗੇ ਅਤੇ ਉਨ੍ਹਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਹੇਠ ਛੱਡ ਦੇਣਗੇ।

ਇਹ ਵੀ ਪੜ੍ਹੋ - ਮਮਤਾ ਨੂੰ ਝਟਕਾ: ਹਾਈ ਕੋਰਟ ਦਾ ਫੈਸਲਾ, ਬੰਗਾਲ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ CBI

ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਰਾਜ ਪੱਧਰੀ ਅੰਨਪੂਰਣਾ ਪ੍ਰੋਗਰਾਮ ਲਈ ਵੀਰਵਾਰ ਨੂੰ ਆਨਲਾਈਨ ਮਾਧਿਅਮ ਰਾਹੀਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਣ ਲਈ ਨਰਿੰਦਰ ਮੋਦੀ ਸਰਕਾਰ ਦੀ ਪ੍ਰਸ਼ੰਸਾ ਕੀਤੀ। ਰਾਜਨਾਥ ਸਿੰਘ ਨੇ ਕਿਹਾ ਕਿ ਮੈਂ ਖੇਤੀਬਾੜੀ ਕਾਨੂੰਨਾਂ ਨੂੰ ਚੰਗੀ ਤਰ੍ਹਾਂ ਪੜ੍ਹਿਆ ਹੈ ਅਤੇ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਮੇਰੇ ਉੱਤਮ ਗਿਆਨ ਅਨੁਸਾਰ ਕੋਈ ਵੀ ਧਾਰਾ ਨਹੀਂ ਹੈ ਜੋ ਸਾਡੇ ਕਿਸਾਨ ਭਰਾਵਾਂ ਦੇ ਹਿੱਤਾਂ ਦੇ ਵਿਰੁੱਧ ਹੋਵੇ।