ਕਾਰਗਿਲ ਜ਼ਿਲ੍ਹੇ 'ਚ ਸ਼ੱਕੀ ਧਮਾਕਾ; ਤਿੰਨ ਲੋਕਾਂ ਦੀ ਮੌਤ ਅਤੇ 10 ਤੋਂ ਵੱਧ ਜ਼ਖ਼ਮੀ
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ
3 killed, 11 injured in Kargil explosion
ਲੱਦਾਖ: ਸ਼ੁਕਰਵਾਰ ਨੂੰ ਲੱਦਾਖ ਦੇ ਕਾਰਗਿਲ ਜ਼ਿਲ੍ਹੇ 'ਚ ਇਕ ਸ਼ੱਕੀ ਧਮਾਕਾ ਹੋਇਆ। ਇਸ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਕਾਰਗਿਲ ਦੇ ਕਬਾੜੀ ਨਾਲਾ ਇਲਾਕੇ 'ਚ ਹੋਇਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਰਗਿਲ ਜ਼ਿਲ੍ਹੇ 'ਚ ਇਕ ਸਕਰੈਪ ਦੀ ਦੁਕਾਨ ਦੇ ਅੰਦਰ ਸ਼ੱਕੀ ਧਮਾਕਾ ਹੋਇਆ, ਜਿਸ 'ਚ ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਵਿਚ ਇਕ ਗੈਰ-ਸਥਾਨਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।