Jammu and Kashmir' News : ਊਧਮਪੁਰ 'ਚ CRPF ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ, ਮੁੱਠਭੇੜ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ

CRPF Official Killed

Jammu and Kashmir' News : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਸੋਮਵਾਰ ਨੂੰ ਅਤਿਵਾਦੀਆਂ ਨੇ ਗਸ਼ਤ ਦਲ ’ਤੇ ਗੋਲੀਬਾਰੀ ਕੀਤੀ, ਜਿਸ ’ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਇਕ ਇੰਸਪੈਕਟਰ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

 ਅਧਿਕਾਰੀਆਂ ਨੇ ਦਸਿਆ ਕਿ ਦੁਪਹਿਰ ਕਰੀਬ 3:30 ਵਜੇ ਅਤਿਵਾਦੀਆਂ ਨੇ ਬਸੰਤਗੜ੍ਹ ਦੇ ਦੂਦੂ ਇਲਾਕੇ ’ਚ ਸੀ.ਆਰ.ਪੀ.ਐਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐੱਸ.ਓ.ਜੀ.) ’ਤੇ ਗੋਲੀਬਾਰੀ ਕੀਤੀ।

 ਅਧਿਕਾਰੀਆਂ ਨੇ ਦਸਿਆ ਕਿ ਹਮਲੇ ’ਚ ਸੀ.ਆਰ.ਪੀ.ਐਫ. ਦੀ 187ਵੀਂ ਬਟਾਲੀਅਨ ਦਾ ਇਕ ਇੰਸਪੈਕਟਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਬਾਅਦ ’ਚ ਹਸਪਤਾਲ ਲਿਜਾਂਦੇ ਸਮੇਂ ਰਸਤੇ ’ਚ ਉਸ ਦੀ ਮੌਤ ਹੋ ਗਈ।

 ਅਧਿਕਾਰੀਆਂ ਨੇ ਦਸਿਆ ਕਿ ਸੰਯੁਕਤ ਗਸ਼ਤ ਟੀਮ ਦੀ ਜਵਾਬੀ ਕਾਰਵਾਈ ਤੋਂ ਬਾਅਦ ਅਤਿਵਾਦੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਵਾਧੂ ਬਲਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਅਤੇ ਅਤਿਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।