ਡਿਊਟੀ ਤੋਂ ਘਰ ਪਰਤ ਰਹੇ ਦਿੱਲੀ ਪੁਲਿਸ ਦੇ ਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਹੋਈ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੋਸਟਮਾਰਟਮ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Accident

 

ਹਰਿਆਣਾ: ਸੋਨੀਪਤ ਦੇ ਬਹਿਲਗੜ੍ਹ ਰੋਡ 'ਤੇ ਇੱਕ ਹਸਪਤਾਲ ਦੇ ਸਾਹਮਣੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਾਰਨ ਦਿੱਲੀ ਪੁਲਿਸ ਦਾ ਜਵਾਨ ਸ਼ਹੀਦ ਹੋ ਗਿਆ। ਸੋਨੀਪਤ ਦੇ ਆਹੁਲਾਨਾ ਪਿੰਡ ਦਾ ਜਵਾਨ ਸ਼ਨੀਵਾਰ ਰਾਤ ਨੂੰ ਸਕੂਟੀ 'ਤੇ ਡਿਊਟੀ ਤੋਂ ਪਰਤ ਰਿਹਾ ਸੀ, ਜਦ ਉਸਨੂੰ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਤ ਹੋ ਗਈ। ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਡਰਾਈਵਰ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੋਨੀਪਤ ਦੇ ਸੈਕਟਰ 27 ਥਾਣੇ ਨੂੰ ਦਿੱਤੀ ਸ਼ਿਕਾਇਤ ਵਿਚ ਜੈ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਪੁੱਤਰ ਪ੍ਰਦੀਪ ਕੁਮਾਰ ਦਿੱਲੀ ਪੁਲਿਸ ਵਿਚ ਜਵਾਨ ਸੀ। ਉਹ ਆਪਣੇ ਮੈਪਸੀਕੋ ਸਿਟੀ ਘਰ ਤੋਂ ਡਿਊਟੀ ਕਰਦਾ ਸੀ। ਉਹ ਸ਼ਨੀਵਾਰ ਰਾਤ ਕਰੀਬ 10.30 ਵਜੇ ਦਿੱਲੀ ਤੋਂ ਡਿਊਟੀ ਕਰ ਕੇ ਆਪਣੀ ਸਕੂਟੀ ’ਤੇ ਵਾਪਸ ਪਰਤ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਉਸੇ ਸਮੇਂ ਉਹ ਵੀ ਆਪਣੇ ਦੋਸਤ ਦੀ ਕਾਰ ਵਿਚ ਵੀ ਦਿੱਲੀ ਤੋਂ ਵਾਪਸ ਆ ਰਹੇ ਸੀ। ਪ੍ਰਦੀਪ ਆਪਣੀ ਸਕੂਟੀ 'ਤੇ ਉਨ੍ਹਾਂ ਕਾਰ ਦੇ ਅੱਗੇ ਜਾ ਰਿਹਾ ਸੀ। ਜਦੋਂ ਉਹ ਬਹਿਲਗੜ੍ਹ ਰੋਡ 'ਤੇ ਐਫਆਈਐਮਐਸ ਹਸਪਤਾਲ ਦੇ ਸਾਹਮਣੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ।

ਇਸ ਤੋਂ ਬਾਅਦ ਪ੍ਰਦੀਪ ਸੜਕ 'ਤੇ ਡਿੱਗ ਪਿਆ ਅਤੇ ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਜਾਂਚ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ FIMS ਹਸਪਤਾਲ ਦੇ ਬਾਹਰ ਲੱਗੇ ਸੀਸੀਟੀਵੀ ਦੀ ਮਦਦ ਨਾਲ ਹਾਦਸੇ ’ਚ ਸ਼ਾਮਲ ਵਾਹਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਿਤਾ ਨੇ ਦੱਸਿਆ ਕਿ ਪ੍ਰਦੀਪ ਦੋ ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ। ਪ੍ਰਦੀਪ 2010 ਵਿਚ ਦਿੱਲੀ ਪੁਲਿਸ ਵਿਚ ਭਰਤੀ ਹੋਇਆ ਸੀ । ਉਹ ਦੋ ਬੱਚਿਆਂ ਦਾ ਪਿਤਾ ਸੀ। ਉਸ ਦੇ ਦੋ ਬੱਚੇ ਹਨ ਇੱਕ ਬੇਟਾ ਅਤੇ ਇੱਕ ਬੇਟੀ।