ਦਿੱਲੀ ਨੂੰ ਮਿਲੇਗੀ ਨਵੀਂ ਕੈਬਨਿਟ, ਆਤਿਸ਼ੀ ਦੇ ਨਾਲ ਇਹ ਮੰਤਰੀ ਵੀ ਚੁੱਕਣਗੇ ਸਹੁੰ
21 ਸਤੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
Delhi will get a new cabinet, along with Atishi, these ministers will also take oath
ਨਵੀਂ ਦਿੱਲੀ: ਦਿੱਲੀ ਦੇ ਨਵੇਂ ਸੀਐੱਮ ਵਜੋਂ ਆਤਿਸ਼ੀ 21 ਸਤੰਬਰ ਨੂੰ ਸਹੁੰ ਚੁੱਕਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਦੀ ਨਵੀਂ ਕੈਬਨਿਟ ਵਿੱਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਮੁਕੇਸ਼ ਅਹਲਾਵਤ ਅਤੇ ਇਮਰਾਨ ਹੁਸੈਨ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।
ਮਿਲੀ ਜਾਣਕਾਰੀ ਅਨੁਸਾਰ ਉੱਤਰ ਪੱਛਮੀ ਦਿੱਲੀ ਦੇ ਸੁਲਤਾਨਪੁਰ ਮਾਜਰਾ ਦੇ ਵਿਧਾਇਕ ਮੁਕੇਸ਼ ਅਹਿਲਾਵਤ ਨੂੰ ਕੈਬਨਿਟ ਵਿੱਚ ਮੰਤਰੀ ਬਣਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 21 ਸਤੰਬਰ ਨੂੰ ਸੀਐੱਮ ਆਤਿਸ਼ੀ ਪੂਰੀ ਕੈਬਨਿਟ ਨਾਲ ਸਹੁੰ ਚੁੱਕੇਗੀ।