ਉੱਤਰ ਪ੍ਰਦੇਸ਼ 'ਚ ਕਥਿਤ ਖ਼ਾਲਿਸਤਾਨੀ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਥਿਤ ਤੌਰ 'ਤੇ ਕਤਲ ਕਰਨ ਦੀ ਸਾਜ਼ਸ਼ ਰਚਣ ਦੇ ਮਾਮਲੇ 'ਚ ਖ਼ਾਲਿਸਤਾਨੀ ਸਮੂਹ ਦੇ ਸ਼ੱਕੀ ਮੈਂਬਰ...........

Parkash Singh Badal

ਮੁਜੱਫ਼ਰਨਗਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਥਿਤ ਤੌਰ 'ਤੇ ਕਤਲ ਕਰਨ ਦੀ ਸਾਜ਼ਸ਼ ਰਚਣ ਦੇ ਮਾਮਲੇ 'ਚ ਖ਼ਾਲਿਸਤਾਨੀ ਸਮੂਹ ਦੇ ਸ਼ੱਕੀ ਮੈਂਬਰ ਨੂੰ ਪੁਲਿਸ ਨੇ ਸ਼ਾਮਲੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ। ਖੇਤਰ ਅਧਿਕਾਰੀ ਰਾਜੇਸ਼ ਕੁਮਾਰ ਤਿਵਾਰੀ ਨੇ ਕਿਹਾ ਕਿ ਮੁਲਜ਼ਮ ਕਰਮ ਸਿੰਘ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਿਲਸਿਲੇ 'ਚ ਰਾਜਸਕਾਨ ਦੇ ਬੀਕਾਨੇਰ ਜ਼ਿਲ੍ਹੇ ਤੋਂ ਵੀਰਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਜਰਮਨ ਸਿੰਘ ਨੂੰ ਇੱਥੇ ਲਿਆਂਦਾ ਜਾਵੇਗਾ ਅਤੇ ਉਸ ਨੂੰ ਪੁਲਿਸ ਹਿਰਾਸਤ 'ਚ ਭੇਜਿਆ ਜਾਵੇਗਾ। 

ਉਹ ਖ਼ਾਲਿਸਤਾਨੀ ਹਮਾਇਤ ਪ੍ਰਾਪਤ ਮਾਡਿਊਲ ਦਾ ਆਗੂ ਹੈ, ਜਿਸ ਨੇ ਸ਼ਾਮਲੀ ਜ਼ਿਲ੍ਹੇ 'ਚ ਦੋ ਅਕਤੂਬਰ ਨੂੰ ਪੁਲਿਸ ਮੁਲਾਜ਼ਮਾਂ 'ਤੇ ਕਥਿਤ ਤੌਰ ਤੇ ਹਮਲਾ ਕਰ ਕੇ ਉਸ ਦੀ ਰਾਈਫ਼ਲ ਲੁਟ ਲਈ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਅਦਾਲਤ ਨੇ ਇਸ ਮਾਮਲੇ 'ਚ ਤਿੰਨ ਹੋਰ ਮੁਲਜ਼ਮਾਂ ਨੂੰ 10 ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ ਹੈ, ਜਿਸ ਨੂੰ ਦੋ ਅਕਤੂਬਰ ਦੀ ਘਟਨਾ ਦੇ ਸਿਲਸਿਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਪੁੱਛ-ਪੜਤਾਲ ਦੌਰਾਨ ਪ੍ਰਗਟਾਵਾ ਕੀਤਾ ਹੈ ਕਿ ਉਹ ਖ਼ਾਲਿਸਤਾਨ ਲਿਬਰੇਸ਼ਨ ਫ਼ਰੰਟ ਨਾਲ ਜੁੜਿਆ ਹੈ ਅਤੇ ਉਨ੍ਹਾਂ ਵਿਅਕਤੀਆਂ ਨੇ ਰੈਲੀ ਦੌਰਾਨ ਬਾਦਲ ਉਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ।  (ਪੀਟੀਆਈ)