24 ਘੰਟਿਆਂ 'ਚ ਆਏ 56 ਹਜ਼ਾਰ ਕੇਸ, 66 ਹਜ਼ਾਰ 418 ਮਰੀਜ਼ ਠੀਕ, 581 ਮੌਤਾਂ 

ਏਜੰਸੀ

ਖ਼ਬਰਾਂ, ਰਾਸ਼ਟਰੀ

ਪਿਛਲੇ ਤਿੰਨ ਮਹੀਨਿਆਂ ਵਿੱਚ ਛੇਵੀਂ ਵਾਰ 60 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ

Corona Virus

ਨਵੀਂ ਦਿੱਲੀ - ਕੋਰੋਨਾ ਦੇ ਨਵੇਂ ਕੇਸ ਨਿਰੰਤਰ ਘਟ ਰਹੇ ਹਨ। ਐਤਵਾਰ ਨੂੰ 56 ਹਜ਼ਾਰ 511 ਕੇਸ ਸਾਹਮਣੇ ਆਏ, 66 ਹਜ਼ਾਰ 418 ਮਰੀਜ਼ ਠੀਕ ਹੋਏ ਅਤੇ 581 ਦੀ ਮੌਤ ਹੋਈ ਹੈ। ਪਿਛਲੇ ਦੋ ਮਹੀਨਿਆਂ ਵਿਚ ਇਹ ਨਵੇਂ ਮਾਮਲਿਆਂ ਦੀ ਦੂਜੀ ਸਭ ਤੋਂ ਘੱਟ ਗਿਣਤੀ ਹੈ। ਇਸ ਤੋਂ ਪਹਿਲਾਂ 24 ਅਗਸਤ ਨੂੰ 59 ਹਜ਼ਾਰ 696 ਕੇਸ ਮਿਲੇ ਸਨ। 12 ਅਕਤੂਬਰ ਨੂੰ 54 ਹਜ਼ਾਰ 262 ਕੇਸ ਆਏ ਸਨ। ਪਿਛਲੇ ਤਿੰਨ ਮਹੀਨਿਆਂ ਵਿੱਚ ਛੇਵੀਂ ਵਾਰ 60 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ।

ਭਾਰਤ ਵਿੱਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਵਾਇਰਸ ਦੀ ਲਾਗ ਅਤੇ ਮੌਤ ਦੇ ਨਵੇਂ ਮਾਮਲਿਆਂ ਵਿਚ ਕਮੀ ਦੇਖਣ ਨੂੰ ਮਿਲੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਨਿਯੁਕਤ ਵਿਗਿਆਨੀਆਂ ਦੀ ਇੱਕ ਕਮੇਟੀ ਨੇ ਦੇਸ਼ ਵਿੱਚ ਕੋਵਿਡ -19 ਮਹਾਂਮਾਰੀ ਬਾਰੇ ਇੱਕ ਵੱਡੀ ਜਾਣਕਾਰੀ ਦਿੱਤੀ ਹੈ। ਕਮੇਟੀ ਦਾ ਅਨੁਮਾਨ ਹੈ ਕਿ ਹੁਣ ਭਾਰਤ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਪੀਕ ਲੰਘ ਗਈ ਹੈ।

ਕਮੇਟੀ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀ ਸੰਭਾਵਨਾ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੇ ਕਾਰਨ ਫਰਵਰੀ 2021 ਵਿਚ ਭਾਰਤ ਵਿਚ ਕੋਰੋਨਾ ਦੇ ਸਰਗਰਮ ਮਾਮਲੇ 1.06 ਕਰੋੜ ਤੋਂ ਵੱਧ ਹੋਣ ਦੀ ਉਮੀਦ ਹੈ। ਕਮੇਟੀ ਦਾ ਕਹਿਣਾ ਹੈ ਕਿ ਅਜਿਹੀ ਸਥਿਤੀ ਵਿਚ ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਲਈ ਲੋੜੀਂਦੇ ਕਦਮ ਇਸ ਤਰ੍ਹਾਂ ਹੀ ਜਾਰੀ ਰੱਖਣੇ ਚਾਹੀਦੇ ਹਨ।