ਲਖੀਮਪੁਰ ਮਾਮਲਾ: SIT ਨੇ ਤਸਵੀਰਾਂ ਜਾਰੀ ਕਰ ਕੇ ਮੰਗੀ ਜਾਣਕਾਰੀ, ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਵਲੋਂ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।

Lakhimpur Kheri Case

ਲਖਨਊ: ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਵਲੋਂ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਮੰਗਲਵਾਰ ਨੂੰ ਜਾਂਚ ਟੀਮ ਨੇ ਘਟਨਾ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਸਿੱਟ ਨੇ ਲੋਕਾਂ ਨੂੰ ਇਹਨਾਂ ਸ਼ੱਕੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਵੀ ਕੀਤੀ ਹੈ।

ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖਰੀ ਪਾਰਟੀ ਬਣਾਉਣ ਦਾ ਐਲਾਨ

ਉੱਤਰ ਪ੍ਰਦੇਸ਼ ਪੁਲਿਸ ਨੇ ਕਿਹਾ ਕਿ ਸ਼ੱਕੀਆਂ ਬਾਰੇ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ ਇਨਾਮ ਦਿੱਤੇ ਜਾਣਗੇ। ਪੁਲਿਸ ਨੇ ਇਸ ਸਬੰਧੀ ਜਾਰੀ ਪ੍ਰੈਸ ਨੋਟ ਵਿਚ ਕਿਹਾ ਹੈ ਕਿ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਵਜੋਂ ਉਚਿਤ ਰਕਮ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਸ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਜਾਣਕਾਰੀ ਸਾਂਝੀ ਕਰਨ ਲਈ ਪੁਲਿਸ ਵਲੋਂ ਨੰਬਰ ਵੀ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ: ਚੀਨ: ਬੱਚਿਆਂ ਦੀ ਗਲਤੀ ਲਈ ਮਾਪਿਆਂ ਨੂੰ ਮਿਲੇਗੀ ਸਜ਼ਾ, ਬਣ ਰਿਹਾ ਹੈ ਨਵਾਂ ਕਾਨੂੰਨ

ਦੱਸ ਦਈਏ ਕਿ ਤਿੰਨ ਅਕਤੂਬਰ ਨੂੰ ਹੋਈ ਇਸ ਘਟਨਾ ਵਿਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਘਟਨਾ ਦੀ ਦੁਨੀਆਂ ਭਰ ਵਿਚ ਨਿੰਦਾ ਕੀਤੀ ਗਈ।