6ਵੇਂ ਦਿਨ ਵੀ ਪੈਟਰੋਲ ਦੀਆਂ ਕੀਮਤਾਂ 'ਚ ਆਇਆ ਭਾਰੀ ਉਛਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੌਮਾਂਤਰੀ ਬਾਜ਼ਾਰ 'ਚ ਬੀਤੇ ਦਿਨੀਂ ਕੱਚੇ ਤੇਲ ਦੀ ਕੀਮਤ ਵਿੱਚ ਹੋਏ ਵਾਧੇ ਕਾਰਨ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਰਿਹਾ। ਇਸ ਵਾਧੇ

Petrol

ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ 'ਚ ਬੀਤੇ ਦਿਨੀਂ ਕੱਚੇ ਤੇਲ ਦੀ ਕੀਮਤ ਵਿੱਚ ਹੋਏ ਵਾਧੇ ਕਾਰਨ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਰਿਹਾ। ਇਸ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਲਾਵਾ ਕੋਲਕਾਤਾ ਤੇ ਮੁੰਬਈ 'ਚ ਪੈਟਰੋਲ 15 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਚੇਨਈ 'ਚ ਪੈਟਰੋਲ 16 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ।

ਇਸ ਦੌਰਾਨ ਲਗਾਤਾਰ ਛੇ ਦਿਨਾਂ ਦੀ ਸਥਿਰਤਾ ਤੋਂ ਬਾਅਦ ਡੀਜ਼ਲ ਦੀ ਕੀਮਤ ਵੀ ਵਧ ਗਈ ਹੈ। ਚਾਰੇ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ 'ਚ 5 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਇੱਥੇ ਵਰਨਣਯੋਗ ਹੈ ਕਿ ਤੇਲ ਦੀ ਮਾਰਕਿਟਿੰਗ ਕਰਨ ਵਾਲੀਆਂ ਕੰਪਨੀਆਂ ਨੇ ਲਗਾਤਾਰ ਛੇ ਦਿਨਾਂ ਤੱਕ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਸੀ।

 ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਵਧ ਕੇ 74.20 ਰੁਪਏ, 76.89 ਰੁਪਏ, 79.86 ਰੁਪਏ ਅਤੇ 77.13 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਚਾਰੇ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਵੀ ਵਧ ਕੇ ਕ੍ਰਮਵਾਰ 65.84 ਰੁਪਏ, 68.25 ਰੁਪਏ, 69.06 ਰੁਪਏ ਅਤੇ 69.59 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 ਬੀਤੇ ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ 'ਚ ਲਗਭਗ ਡੇਢ ਮਹੀਨੇ ਬਾਅਦ ਪੈਟਰੋਲ ਦੀ ਕੀਮਤ 74 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈ। ਇਸ ਤੋਂ ਪਹਿਲਾਂ ਪੰਜ ਅਕਤੂਬਰ, 2019 ਨੂੰ ਦਿੱਲੀ 'ਚ ਪੈਟਰੋਲ 74.04 ਰੁਪਏ ਪ੍ਰਤੀ ਲਿਟਰ ਸੀ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਵਿੱਚ ਪਿਛਲੇ ਸੈਸ਼ਨ ਦੀ ਗਿਰਾਵਟ ਤੋਂ ਬਾਅਦ ਮੁੜ ਤੇਜ਼ੀ ਦਾ ਰੁਖ਼ ਬਣਿਆ ਹੋਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।