ਜੰਮੂ-ਕਸ਼ਮੀਰ ਦੇ ਨਗਰੋਟਾ ਵਿਚ ਫੌਜ ਨੇ ਢੇਰ ਕੀਤੇ 4 ਅੱਤਵਾਦੀ, ਜੰਮੂ-ਸ੍ਰੀਨਗਰ ਹਾਈਵੇਅ ਬੰਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੈਸ਼ ਏ ਮੁਹੰਮਦ ਅੱਤਵਾਦੀ ਸੰਗਠਨ ਨਾਲ ਦੱਸਿਆ ਜਾ ਰਿਹਾ ਹੈ ਅੱਤਵਾਦੀਆਂ ਦਾ ਸਬੰਧ

4 unidentified militants killed in Nagrota Gunfight

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਨਗਰੋਟਾ ਇਲਾਕੇ ਵਿਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੱਜ ਸਵੇਰੇ ਹੋਈ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇਹਨਾਂ ਚਾਰ ਅੱਤਵਾਦੀਆਂ ਦਾ ਸਬੰਧ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨਾਲ ਦੱਸਿਆ ਜਾ ਰਿਹਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਮੁਠਭੇੜ ਸਵੇਰੇ 5 ਵਜੇ ਸ਼ੁਰੂ ਹੋਈ। ਪੁਲਿਸ ਮੁਤਾਬਿਕ ਇਹ ਚਾਰ ਅੱਤਵਾਦੀ ਟਰੱਕ ਵਿਚ ਸਵਾਰ ਹੋ ਕੇ ਜੰਮੂ ਕਸ਼ਮੀਰ ਜਾ ਰਹੇ ਸਨ। ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਮੌਜੂਦ ਹੋਣ ਸਬੰਧੀ ਖੂਫੀਆ ਜਾਣਕਾਰੀ ਮਿਲੀ ਸੀ। ਇਸ ਦੇ ਚਲਦਿਆਂ ਨਗਰੋਟਾ ਟੋਲ ਪਲਾਜ਼ਾ 'ਤੇ ਕੀਤੀ ਗਈ ਚੈਕਿੰਗ ਦੌਰਾਨ ਸੁਰੱਖਿਆ ਬਲਾਂ ਨੇ ਟਰੱਕ ਵਿਚ ਲੁਕ ਕੇ ਆ ਰਹੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

ਮੁਠਭੇੜ ਦੇ ਚਲਦਿਆਂ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਹੈ। ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਹੈ ਕਿ ਇਸ਼ ਮੁਠਭੇੜ ਵਿਚ ਕੁਝ ਪੁਲਿਸ ਕਰਮਚਾਰੀਆਂ ਨੂੰ ਮਾਮੂਲੀ ਸੱਟਾਂ ਆਈਆਂ ਹਨ।