ਆਂਧਰਾ ਪ੍ਰਦੇਸ਼ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 44 ਲੋਕ ਸਨ ਸਵਾਰ
ਬਚਾਅ ਕਾਰਜ 'ਚ ਜੁੱਟੇ ਅਧਿਕਾਰੀ
ਵਿਜੇਵਾੜਾ: ਆਂਧਰਾ ਪ੍ਰਦੇਸ਼ ਤੋਂ ਸਬਰੀਮਾਲਾ ਮੰਦਰ ਜਾ ਰਹੀ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਕੇਰਲ ਦੇ ਪਠਾਨਮਥਿੱਟਾ ਵਿੱਚ ਬੱਸ ਪਲਟ ਗਈ ਅਤੇ ਘਾਟੀ ਵਿੱਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰਾਹਤ ਅਤੇ ਬਚਾਅ ਕਾਰਜਾਂ 'ਚ ਜੁੱਟ ਗਏ।
ਬੱਸ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਇਸ ਬੱਸ ਵਿੱਚ 44 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 20 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਹਾਦਸੇ ਕਾਰਨ ਇੱਕ 8 ਸਾਲਾ ਲੜਕੇ ਸਮੇਤ ਤਿੰਨ ਸ਼ਰਧਾਲੂਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੰਭੀਰ ਰੂਪ ਨਾਲ ਜ਼ਖਮੀ ਸ਼ਰਧਾਲੂਆਂ ਨੂੰ ਕੋਟਾਯਮ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਇਸ ਦੇ ਨਾਲ ਹੀ ਹਾਦਸੇ ਦੇ ਤੁਰੰਤ ਬਾਅਦ ਪੁਲਿਸ, ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਕਰਮਚਾਰੀ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਮੌਕੇ 'ਤੇ ਪਹੁੰਚੀ ਸਿਹਤ ਮੰਤਰੀ ਵੀਨਾ ਜਾਰਜ ਨੇ ਸ਼ਰਧਾਲੂਆਂ ਦੇ ਬਚਾਅ ਕਾਰਜ ਅਤੇ ਹੋਰ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਲੈਕਟਰ ਸਮੇਤ ਕਈ ਸੀਨੀਅਰ ਅਧਿਕਾਰੀ ਹਾਦਸੇ ਵਾਲੀ ਥਾਂ 'ਤੇ ਮੌਜੂਦ ਹਨ।