ਮੋਦੀ ਸਰਕਾਰ ਦਾ ਵੱਡਾ ਐਲਾਨ, ਬਦਲਿਆ ਜਾਵੇਗਾ ਰਾਸ਼ਨ ਕਾਰਡ ਦਾ ਫਾਰਮੈਟ!   

ਏਜੰਸੀ

ਖ਼ਬਰਾਂ, ਰਾਸ਼ਟਰੀ

ਦਸ ਦਈਏ ਕਿ ਸਰਕਾਰ ‘ਇਕ ਰਾਸ਼ਟਰ ਇਕ ਰਾਸ਼ਨ ਕਾਰਡ’ ਯੋਜਨਾ ਨੂੰ 1 ਜੂਨ, 2020 ਤੋਂ ਪੂਰੇ ਦੇਸ਼ ਵਿਚ ਲਾਗੂ ਕਰਨਾ ਚਾਹੁੰਦੀ ਹੈ।

Centre makes standard format for ration cards

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ‘ਇਕ ਰਾਸ਼ਟਰ ਇਕ ਰਾਸ਼ਨ ਕਾਰਡ’ ਦੇ ਅਭਿਆਨ ਨੂੰ ਅੱਗੇ ਵਧਾਉਂਦੇ ਹੋਏ ਰਾਸ਼ਨ ਕਾਰਡ ਦਾ ਸਟੈਂਡਰਡ ਫਾਰਮੈਟ ਤਿਆਰ ਕੀਤਾ ਹੈ। ਕੇਂਦਰ ਸਰਕਾਰ ਨੇ ਰਾਜਾਂ ਨੂੰ ਕਿਹਾ ਹੈ ਕਿ ਨਵਾਂ ਰਾਸ਼ਨ ਕਾਰਡ ਜਾਰੀ ਕਰਦੇ ਹੋਏ ਉਹ ਉਸੇ ਫਾਰਮੈਟ ਨੂੰ ਅਪਣਾਉਣ। ਦਸ ਦਈਏ ਕਿ ਸਰਕਾਰ ‘ਇਕ ਰਾਸ਼ਟਰ ਇਕ ਰਾਸ਼ਨ ਕਾਰਡ’ ਯੋਜਨਾ ਨੂੰ 1 ਜੂਨ, 2020 ਤੋਂ ਪੂਰੇ ਦੇਸ਼ ਵਿਚ ਲਾਗੂ ਕਰਨਾ ਚਾਹੁੰਦੀ ਹੈ।

ਇਸ ਵਿਚ ਅਗਲੇ ਦੋ ਅੰਕ ਪਰਿਵਾਰ ਦੇ ਹਰੇਕ ਮੈਂਬਰ ਦੀ ਪਛਾਣ ਵਜੋਂ ਰਾਸ਼ਨ ਕਾਰਡ ਵਿਚ ਸ਼ਾਮਲ ਕੀਤੇ ਜਾਣਗੇ। 81.35 ਕਰੋੜ ਲਾਭਪਾਤਰੀਆਂ ਦੇ ਟੀਚੇ ਦੇ ਮੁਕਾਬਲੇ ਹੁਣ ਤੱਕ 75 ਕਰੋੜ ਲਾਭਪਾਤਰੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਵਿਚ ਸ਼ਾਮਲ ਕੀਤਾ ਜਾ ਚੁੱਕਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।