ਚੰਡੀਗੜ੍ਹ 'ਚ ਵਿਚ ਨਾਗਰਿਕਤਾ ਕਾਨੂੰਨ ਵਿਰੁਧ ਉਤਰੇ ਲੋਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਾਗਰਿਕਤਾ ਕਾਨੂੰਨ ਨੂੰ ਸੰਵਿਧਾਨ ਦੇ ਵਿਰੁਧ ਦਸਿਆ

file photo

ਚੰਡੀਗੜ੍ਹ : ਨਾਗਕਿਰਤਾ ਸੋਧ ਕਾਨੂੰਨ ਵਿਰੁਧ ਰੋਸ ਪ੍ਰਦਰਸ਼ਨਾਂ ਦਾ ਘੇਰਾ ਮੋਕਲਾ ਹੁੰਦਾ ਜਾ ਰਿਹਾ ਹੈ। ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਜਾਰੀ ਹਨ ਜਿਨ੍ਹਾਂ ਨੂੰ ਕਈ ਸਿਆਸੀ ਧਿਰਾਂ ਦਾ ਸਮਰਥਨ ਹਾਸਿਲ ਹੈ। ਇਸੇ ਦੌਰਾਨ ਰੋਸ ਪ੍ਰਦਰਸ਼ਨਾਂ ਦਾ ਇਹ ਦੌਰ ਚੰਡੀਗੜ੍ਹ ਤਕ ਵੀ ਪਹੁੰਚਦਾ ਨਜ਼ਰ ਆ ਰਿਹਾ ਹੈ।

ਅੱਜ ਚੰਡੀਗੜ੍ਹ ਦੇ ਸੈਕਟਰ 20 ਸਥਿਤ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਵੱਡਾ ਇਕੱਠ ਹੋਇਆ। ਇਸ ਮੌਕੇ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਇਕੱਠ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁਧ ਰੋਸ ਜਾਹਰ ਕਰਦਿਆਂ ਪ੍ਰਦਰਸ਼ਨ ਵੀ ਕੀਤਾ।

ਪ੍ਰਦਰਸ਼ਨ ਵਿਚ ਸ਼ਾਮਲ ਲੋਕਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਬਣਾ ਕੇ ਮੁਸਲਿਮ ਭਾਈਚਾਰੇ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਸਰਕਾਰ ਮੁਸਲਿਮ ਭਾਈਚਾਰੇ ਨੰ ਵੀ ਇਸ ਕਾਨੂੰਨ ਦੇ ਘੇਰੇ ਵਿਚ ਲੈ ਕੇ ਆਵੇ ਜਾਂ ਇਸ ਨੂੰ ਰੱਦ ਕੀਤਾ ਜਾਵੇ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਦੇ ਵਿਰੁਧ ਹੈ, ਕਿਉਂਕਿ ਸੰਵਿਧਾਨ ਕਿਸੇ ਨਾਲ ਵੀ ਧਰਮ ਦੇ ਅਧਾਰ 'ਤੇ ਵਿਤਕਰਾ ਕਰਨ ਦੀ ਇਜਾਜ਼ਤ ਨਹੀਂ ਦਿੰਦਾ।