ਅੱਠ ਮਹੀਨੇ ਪਹਿਲਾਂ ਪਾਕਿਸਤਾਨ ਪਹੁੰਚ ਗਿਆ ਹੈਰੀ ਚੱਠਾ
ਰ ਹੈਰੀ ਚੱਠਾ ਏ-ਕੈਟਾਗਰੀ ਦੇ ਗੈਂਗਸਟਰਾਂ ਵਿੱਚੋਂ ਇੱਕ ਹੈ। ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦਾ ਵਸਨੀਕ ਹੈ।
ਚੰਡੀਗੜ੍ਹ: ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਹੈਰੀ ਚੱਠਾ ਨੂੰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਥਾਂ 'ਤੇ ਵਰਤਣ ਦੀ ਤਿਆਰੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਬਹੁਤ ਪਹਿਲਾਂ ਕਰ ਲਈ ਸੀ। ਉੱਥੇ ਹੀ ਰਿੰਦਾ ਦੀ ਸਿਹਤ ਵਿਗੜਨ ਲੱਗੀ ਤਾਂ ਆਈ.ਐੱਸ.ਆਈ ਨੇ ਪਲਾਨ ਬੀ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਉਸ ਨੂੰ ਏਜੰਸੀਆਂ ਨੇ ਅੱਠ ਮਹੀਨੇ ਪਹਿਲਾਂ ਪਾਕਿਸਤਾਨ ਭੇਜ ਦਿੱਤਾ ਸੀ। ਉਹ ਨਨਕਾਣਾ ਸਾਹਿਬ ਦੇ ਇਲਾਕੇ ਵਿੱਚ ਇੱਕ ਗਰਮਖਿਆਲੀ ਦੇ ਘਰ ਨੌਕਰ ਵਜੋਂ ਕੰਮ ਕਰਦਾ ਸੀ।
ਨਾਲ ਹੀ ਉਸ ਨੂੰ ਨਵੇਂ ਰੋਲ ਨੂੰ ਲੈ ਕੇ ਟਰੇਨ ਕੀਤਾ ਜਾ ਰਿਹਾ ਸੀ। ਕੁਝ ਸਮਾਂ ਪਹਿਲਾਂ ਹੈਰੀ ਚੱਠਾ ਭਾਰਤ ਤੋਂ ਪਾਕਿਸਤਾਨ ਪਹੁੰਚਿਆ ਸੀ।ਇਸ ਤੋਂ ਬਾਅਦ ਉਸ ਨੂੰ ਨਵੀਂ ਭੂਮਿਕਾ ਲਈ ਤਿਆਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਜਿਵੇਂ ਹੀ ਨਵਾਂ ਥਲ ਸੈਨਾ ਮੁਖੀ ਬਣਿਆ ਹੈ, ਉਸ ਤੋਂ ਬਾਅਦ ਭਾਰਤ ਵਿਰੋਧੀ ਗਤੀਵਿਧੀਆਂ ਵੀ ਵਧ ਗਈਆਂ ਹਨ।
ਯਾਦ ਰਹੇ, ਗੈਂਗਸਟਰ ਹੈਰੀ ਚੱਠਾ ਏ-ਕੈਟਾਗਰੀ ਦੇ ਗੈਂਗਸਟਰਾਂ ਵਿੱਚੋਂ ਇੱਕ ਹੈ। ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦਾ ਵਸਨੀਕ ਹੈ। ਸੂਤਰਾਂ ਦੀ ਮੰਨੀਏ ਤਾਂ ਕੁਝ ਹੋਰ ਗੈਂਗਸਟਰ ਵੀ ਪਾਕਿਸਤਾਨ ਪਹੁੰਚ ਚੁੱਕੇ ਹਨ। ਉਥੇ ਉਸ ਦਾ ਨਾਂ ਵੀ ਬਦਲ ਦਿੱਤਾ ਗਿਆ ਹੈ। ਦੂਜੇ ਪਾਸੇ ਭਾਰਤੀ ਏਜੰਸੀਆਂ ਵੀ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ