ਗੈਰ-ਕਾਨੂੰਨੀ ਮਾਈਨਿੰਗ 'ਤੇ ਸਖ਼ਤ ਪੰਜਾਬ ਸਰਕਾਰ, ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਹੋਵੇਗਾ ਜੁਰਮਾਨਾ
ਜੇਕਰ 14 ਦਿਨਾਂ ਦੇ ਅੰਦਰ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਟਿੱਪਰ ਦੀ ਨਿਲਾਮੀ ਕੀਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਾਈਨਿੰਗ ਮਾਫੀਆ ਨੂੰ ਨੱਥ ਪਾਉਣ ਲਈ ਰੇਤ ਅਤੇ ਬਜਰੀ ਦੇ ਵਿਕਰੀ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦਾ ਉਦਘਾਟਨ ਅੱਜ ਮੁਹਾਲੀ ਵਿੱਚ ਮੰਤਰੀ ਹਰਜੋਤ ਬੈਂਸ ਨੇ ਕੀਤਾ। ਇਸ ਦੌਰਾਨ ਹਰਜੋਤ ਬੈਂਸ ਨੇ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਰੇਤ ਅਤੇ ਰੇਤ ਮਾਫੀਆ ਪਿਛਲੇ ਸਮੇਂ 'ਚ ਵੱਡਾ ਮੁੱਦਾ ਰਿਹਾ ਹੈ।
ਪਿਛਲੀ ਸਰਕਾਰ ਨੇ 2018 ਵਿੱਚ ਇੱਕ ਨੀਤੀ ਬਣਾਈ ਸੀ। ਪਾਲਿਸੀ 3 ਸਾਲਾਂ ਲਈ ਲਿਆਂਦੀ ਗਈ ਸੀ। ਹਰਜੋਤ ਬੈਂਸ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਅੱਜ ਪੰਜਾਬ ਵਿੱਚ 90 ਫੀਸਦੀ ਗੈਰ-ਕਾਨੂੰਨੀ ਮਾਈਨਿੰਗ ਰੁਕ ਗਈ ਹੈ। ਇਹ ਮੈਂ ਯਕੀਨ ਨਾਲ ਕਹਿ ਸਕਦਾ ਹਾਂ।
ਜੇਕਰ ਕੋਈ ਰਾਤ ਸਮੇਂ ਨਾਜਾਇਜ਼ ਮਾਈਨਿੰਗ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਟਿੱਪਰ ਨੂੰ 2 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ। ਜੇਕਰ 14 ਦਿਨਾਂ ਦੇ ਅੰਦਰ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਟਿੱਪਰ ਦੀ ਨਿਲਾਮੀ ਕੀਤੀ ਜਾਵੇਗੀ। ਟਰਾਂਸਪੋਰਟ ਦੀ ਲੁੱਟ ਰੋਕਣ ਲਈ ਰੇਟ ਤੈਅ ਕਰਨ ਜਾ ਰਹੇ ਹਨ। ਇਸ ਸਬੰਧੀ ਅੱਜ 12 ਵਜੇ ਟਰਾਂਸਪੋਰਟ ਵਿਭਾਗ ਨਾਲ ਮੀਟਿੰਗ ਕਰਨ ਜਾ ਰਹੇ ਹਨ।