ਅਕਾਲੀ ਦਲ ਚੋਂ ਕੱਢੇ ਮੰਤਰੀ ਬਾਦਲਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ, ਜਾਣੋ...

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਬਾਰੇ ਹਾਲੇ ਕੁੱਝ ਵੀ ਸਪਸ਼ਟ ਨਹੀਂ ਹੈ।

Sukhdev singh dhindsa parminder singh dhindsa may compete to akali dal

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਤੋਂ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਸੁਖਦੇਵ ਸਿੰਘ ਢੀਂਡਸਾ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਬਾਦਲਾਂ ਨੂੰ ਚੁਣੌਤੀ ਦੇ ਸਕਦੇ ਹਨ। ਢੀਂਡਸਾ ਗਰੁਪ ਦਿੱਲੀ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਵਿਰੋਧ ਕਰ ਸਕਦਾ ਹੈ। ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਬਾਰੇ ਹਾਲੇ ਕੁੱਝ ਵੀ ਸਪਸ਼ਟ ਨਹੀਂ ਹੈ। 

ਅਕਾਲੀ ਦਲ ਦੀ ਤਸਵੀਰ ਵੀ ਸਾਫ਼ ਨਹੀਂ ਹੈ ਕਿ ਭਾਜਪਾ ਦੇ ਨਾਲ ਮਿਲ ਕੇ ਲੜਨਗੇ ਜਾਂ ਇਕੱਲੇ। ਦਿੱਲੀ ਚੋਣਾਂ ਬਾਰੇ ਕੋਈ ਵੀ ਫ਼ੈਸਲਾ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਲੈਣਗੇ। ਦਿੱਲੀ ਦੇ ਸਿੱਖ ਜੋ ਵੀ ਚਾਹੁਣਗੇ ਉਹੀ ਕਰਨਗੇ। ਉਹ ਤਾਂ ਸਿਰਫ ਇਸ ਗੱਲ ਦੀ ਲੜਾਈ ਲੜ ਰਹੇ ਹਨ ਕਿ ਫ਼ੈਸਲਾ ਸਰਬਸੰਮਤੀ ਨਾਲ ਹੋਵੇ। ਅਕਾਲੀ ਦਲ 2015 ਵਿਚ ਚਾਰ ਸੀਟਾਂ ਤੇ ਚੋਣਾਂ ਲੜੇ ਸਨ। ਇਹਨਾਂ ਵਿਚੋਂ ਦੋ ਅਪਣੇ ਸਿੰਬਲ ਤੇ ਅਤੇ ਦੋ ਭਾਜਪਾ ਦੇ ਚੋਣ ਨਿਸ਼ਾਨ ਤੇ ਲੜੇ ਸਨ।

ਇਸ ਵਾਰ ਉਹ ਛੇ ਸੀਟਾਂ ਤੇ ਦਾਅਵਾ ਜਤਾ ਰਹੇ ਹਨ। ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਪੰਥ ਅਤੇ ਪੰਜਾਬ ਦੇ ਹੱਕ ’ਚ ਕਈ ਸਾਬਕਾ ਮੰਤਰੀ, ਵਰਤਮਾਨ ਅਤੇ ਸਾਬਕਾ ਵਿਧਾਇਕ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸੰਪਰਕ ਵਿਚ ਹਨ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਵਿਖੇ ਸਫਰ-ਏ-ਅਕਾਲੀ ਲਹਿਰ ਦੇ ਬੈਨਰ ਹੇਠ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।

ਇਸ ਵਿਚ ਉਹ ਸਾਰੇ ਅਲੋਚਕ ਵੀ ਸ਼ਾਮਲ ਹਨ ਜਿਨ੍ਹਾਂ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਲੀਡਰਸ਼ਿਪ ‘ਤੇ ਸਵਾਲ ਉਠਾਉਂਦਿਆਂ ਪਾਰਟੀ ਛੱਡ ਦਿੱਤੀ ਸੀ। ਇਸ ਵਿਚ ਢੀਂਡਸਾ ਪਿਤਾ-ਪੁੱਤਰ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਬਲਵੰਤ ਸਿੰਘ ਰਾਮੂਵਾਲੀਆ, ਰਵਿ ਇੰਦਰ ਸਿੰਘ, ਮਨਜੀਤ ਸਿੰਘ ਜੀਕੇ ਸ਼ਾਮਲ ਹਨ। ਇਹਨਾਂ ਤੋਂ ਇਲਾਵਾ ਪਰਮਜੀਤ ਸਰਨਾ ਅਤੇ ਹਰਵਿੰਦਰ ਸਰਨਾ ਵੀ ਸਨ।

ਪ੍ਰੋਗਰਾਮ ਵਿਚ ਕਈ ਪ੍ਰਸਤਾਵ ਪਾਸ ਕੀਤੇ ਗਏ। ਇਹਨਾਂ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਤੇ ਦਿੱਲੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਜਨੀਤਿਕ ਦਖ਼ਲ ਤੋਂ ਆਜ਼ਾਦ ਕਰਵਾਉਣਾ ਵੀ ਸ਼ਾਮਲ ਹੈ। ਪ੍ਰੋਗਰਾਮ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ। ਪਰ ਚੋਣਾਂ ਤੋਂ ਪਹਿਲਾਂ ਸਾਰੇ ਬਾਦਲ ਪਰਵਾਰ ਵਿਰੋਧੀਆਂ ਦਾ ਇਕ ਮੰਚ ਤੇ ਆਉਣਾ ਅਕਾਲੀਆਂ ਲਈ ਮੁਸ਼ਕਿਲ ਖੜੀ ਕਰ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।