ਨਵੀਂ ਦਿੱਲੀ : ਬੈਂਕਾਂ ਤੋਂ ਲੋਨ ਲੈ ਕੇ ਡਿਫਾਲਟਰ ਹੋਏ ਕਿੰਗਫਿਸ਼ਰ ਏਅਰਲਾਈਂਸ ਦੇ ਸਾਬਕਾ ਮਾਲਕ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ ਹੈ। ਕੋਰਟ ਨੇ ਮਾਲਿਆ ਦੀ ਜਾਇਦਾਦ ਜ਼ਬਤ ਕੀਤੇ ਜਾਣ ਦੇ ਮਾਮਲੇ ਵਿਚ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਤੁਸੀਂ ਅਜੇ ਤੱਕ ਬੈਂਕਾਂ ਦਾ ਪੈਸਾ ਵਾਪਸ ਕਿਉਂ ਨਹੀਂ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਜਸਟਿਸ ਆਰ.ਐਫ. ਨਰੀਮਨ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕਰ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਜਸਟਿਸ ਨਰੀਮਨ ਦੇ ਪਿਤਾ ਸੀਨੀਅਰ ਐਡਵੋਕੇਟ ਫਲੀ ਨਰੀਮਨ ਦੋਸ਼ੀ ਵਿਜੇ ਮਾਲਿਆ ਲਈ ਦੂਜੇ ਕੇਸ ਦੀ ਪੈਰਵੀ ਕਰ ਚੁੱਕੇ ਹਨ ਜਿਸ ਨੂੰ ਲੈ ਕੇ ਉਨ੍ਹਾਂ ਨੇ ਇਸ ਸੁਣਵਾਈ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਦਰਅਸਲ 12 ਬੈਂਕਾਂ ਨੇ ਕਰਨਾਟਕ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਜ਼ਬਤ ਕੀਤੀ ਗਈ ਵਿਜੇ ਮਾਲਿਆ ਦੀ ਜਾਇਦਾਦ ਬੈਂਕਾਂ ਨੂੰ ਦੇਣ ਦੀ ਅਪੀਲ ਕੀਤੀ ਹੈ। ਵਿਜੇ ਮਾਲਿਆ ਨੇ ਇਸ ਦੇ ਵਿਰੋਧ ਵਿਚ ਸੁਪਰੀਮ ਕੋਰਟ ਵਿਚ ਅਰਜ਼ੀ ਲਗਾਈ ਹੈ।

ਜ਼ਿਕਰਯੋਗ ਹੈ ਕਿ ਮਾਲਿਆ 9,000 ਕਰੋੜ ਰੁਪਏ ਦਾ ਕਰਜ਼ਾ ਚੁਕਾਏ ਬਿਨÎਾਂ ਭਾਰਤ 'ਚੋਂ ਭੱਜ ਗਿਆ ਸੀ ਅਤੇ ਵਰਤਮਾਨ ਸਮੇਂ 'ਚ ਇੰਗਲੈਂਡ 'ਚ ਸੁਪਰਦਗੀ ਸੰਬੰਧੀ ਪ੍ਰਕਿਰਿਆ ਵਿਚੋਂ ਲੰਘ ਰਿਹਾ ਹੈ।
ਪਿਛਲੇ ਸਾਲ ਜਨਵਰੀ 'ਚ ਵਿਸ਼ੇਸ਼ ਅਦਾਲਤ ਨੇ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਘੋਸ਼ਿਤ ਕਰ ਦਿਤਾ ਸੀ ਅਤੇ ਮਨੀਲਾਂਡਰਿੰਗ ਰੋਕਥਾਮ ਕਾਨੂੰਨ ਨਾਲ ਸੰਬੰਧਿਤ ਮਾਮਲਿਆਂ 'ਚ ਉਸਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।