ਸਰਕਾਰ ਤੋਂ ਪਹਿਲਾਂ ਦਿੱਲੀ ਪੁਲਿਸ ਨਾਲ ਮੀਟਿੰਗ ਕਰਨ ਲਈ ਵਿਗਿਆਨ ਭਵਨ ਪੁੱਜੇ ਕਿਸਾਨ ਆਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਜ ਦਿੱਲੀ ਪੁਲਿਸ ਅਧਿਕਾਰੀਆਂ ਅਤੇ ਕਿਸਾਨ ਜੱਥੇਬੰਦੀਆਂ ਵਿਚਕਾਰ ਇੱਕ ਬੈਠਕ ਹੋਣ ਜਾ ਰਹੀ ਹੈ।

farmer meeting

ਨਵੀਂ ਦਿੱਲੀ:  ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਕਿਸਾਨ ਅੰਦੋਲਨ ਦਾ ਅੱਜ ਵੱਡਾ ਦਿਨ ਹੈ। ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਕਿਸਾਨਾਂ ਦਾ ਅੱਜ 56 ਵਾਂ ਦਿਨ ਹੈ। 26 ਜਨਵਰੀ ਨੂੰ ਅੰਦੋਲਨਕਾਰੀ ਟਰੈਕਟਰ ਰੈਲੀ ਕੱਢਣ ’ਤੇ ਬਜ਼ਿਦ ਕਿਸਾਨਾਂ ਤੇ 3 ਸੂਬਿਆਂ ਦੀ ਪੁਲਿਸ ਅਧਿਕਾਰੀਆਂ ਵਿਚਕਾਰ ਵਿਗਿਆਨ ਭਵਨ ਵਿਖੇ ਮੀਟਿੰਗ ਹੋਣ ਜਾ ਰਹੀ ਹੈ। ਜਿਸ ਸਬੰਧ ਵਿਚ ਕਿਸਾਨ ਵਿਗਿਆਨ ਭਵਨ ਪੁੱਜ ਗਏ ਹਨ। ਗਣਤੰਤਰ ਦਿਵਸ 'ਤੇ ਕਿਸਾਨ ਟਰੈਕਟਰ ਰੈਲੀ ਕੱਢਣ ਤੇ ਅੜੇ ਹੋਏ ਹਨ।

ਇਸ ਮੁੱਦੇ 'ਤੇ ਅੱਜ ਦਿੱਲੀ ਪੁਲਿਸ ਅਧਿਕਾਰੀਆਂ ਅਤੇ ਕਿਸਾਨ ਜੱਥੇਬੰਦੀਆਂ ਵਿਚਕਾਰ ਇੱਕ ਬੈਠਕ ਹੋਣ ਜਾ ਰਹੀ ਹੈ। ਸਰਕਾਰ ਨਾਲ ਮੁਲਾਕਾਤ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚਰੂਨੀ ਨੇ ਕਿਹਾ ਕਿ ਸਾਨੂੰ ਅੱਜ ਦੀ ਮੀਟਿੰਗ ਤੋਂ ਕੋਈ ਉਮੀਦ ਨਹੀਂ ਹੈ। ਸਰਕਾਰ ਇਕ ਹੋਰ ਤਰੀਕ ਦੇਵੇਗੀ, ਸਰਕਾਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਲੱਭ ਰਹੀ, ਅਸੀਂ ਆਪਣੀ ਟਰੈਕਟਰ ਰੈਲੀ ਕੱਢਾਂਗੇ ਅਤੇ ਗਣਤੰਤਰ ਦਿਵਸ ਪਰੇਡ ਨੂੰ ਪਰੇਸ਼ਾਨ ਨਹੀਂ ਕਰਾਂਗੇ। ਦੂਜੇ ਪਾਸੇ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 10ਵੇਂ ਦੌਰ ਦੀ ਮੀਟਿੰਗ ਹੋਣ ਜਾ ਰਹੀ ਹੈ।