ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਕਾਰ ਅੱਜ ਬੈਠਕ, ਵੇਖੋ ਕੀ ਨਿੱਕਲੇਗਾ ਨਤੀਜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਜ ਕਿਸਾਨ ਜਥੇਬੰਦੀਆਂ ਤੇ ਸਰਕਾਰ ਦੇ ਵਿਚਾਲੇ ਅੱਜ ਦੁਪਹਿਰ ਦੋ ਵਜੇ ਵਿਗਿਆਨ ਭਵਨ 'ਚ 10ਵੇਂ ਦੌਰ ਦੀ ਗੱਲਬਾਤ ਹੋਵੇਗੀ।

farmer meeting

ਨਵੀਂ ਦਿੱਲੀ- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਕਿਸਾਨ ਅੰਦੋਲਨ ਦਾ ਅੱਜ ਵੱਡਾ ਦਿਨ ਹੈ। ਅੱਜ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 10ਵੇਂ ਦੌਰ ਦੀ ਮੀਟਿੰਗ ਹੋਣ ਜਾ ਰਹੀ ਹੈ। ਦੂਜੇ ਪਾਸੇ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ 3 ਸੂਬਿਆਂ ਦੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵੀ ਹੈ। 

ਇਸ ਦੇ ਨਾਲ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਸੁਣਵਾਈ ਹੋਵੇਗੀ। ਅੱਜ ਕਿਸਾਨ ਜਥੇਬੰਦੀਆਂ ਤੇ ਸਰਕਾਰ ਦੇ ਵਿਚਾਲੇ ਅੱਜ ਦੁਪਹਿਰ ਦੋ ਵਜੇ ਵਿਗਿਆਨ ਭਵਨ 'ਚ 10ਵੇਂ ਦੌਰ ਦੀ ਗੱਲਬਾਤ ਹੋਵੇਗੀ।

ਬੀਤੇ ਦਿਨੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾਅਵਾ ਕੀਤਾ ਕਿ ਦੇਸ਼ ਦੇ ਬਹੁਤੇ ਕਿਸਾਨ ਤੇ ਮਾਹਿਰ ਖੇਤੀ ਕਾਨੂੰਨਾਂ ਦੇ ਹੱਕ 'ਚ ਹਨ ਇਸ ਲਈ ਕਾਨੂੰਨ ਰੱਦ ਨਹੀਂ ਹੋਣਗੇ। ਦੂਜੇ ਪਾਸੇ ਕਿਸਾਨ ਕਹਿੰਦੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਤੋਂ ਘੱਟ ਕੁਝ ਵੀ ਮਨਜੂਰ ਨਹੀਂ।