ਜ਼ਿਲ੍ਹਾ ਫ਼ਰੀਦਕੋਟ ਦੇ ਦਰਜਨ ਤੋਂ ਜ਼ਿਆਦਾ ਭਾਜਪਾ ਆਗੂਆਂ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ
ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਜਪਾ ਆਗੂਆਂ ਵਲੋਂ ਪਾਰਟੀ ਤੋਂ ਕਿਨਾਰਾਕਸ਼ੀ!
Farmer protest
ਕੋਟਕਪੂਰਾ, 20 ਜਨਵਰੀ (ਗੁਰਿੰਦਰ ਸਿੰਘ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾ ਦੇ ਵਿਰੋਧ ’ਚ ਹੁਣ ਭਾਜਪਾ ਆਗੂਆਂ ਤੇ ਵਰਕਰਾਂ ਦੀ ਵੀ ਜ਼ਮੀਰ ਜਾਗਦੀ ਜਾ ਰਹੀ ਹੈ, ਕਿਉਂਕਿ ਜ਼ਿਲ੍ਹਾ ਫ਼ਰੀਦਕੋਟ ਦੇ ਭਾਜਪਾ ਨਾਲ ਸਬੰਧਤ ਕਈ ਅਹੁਦੇਦਾਰਾਂ ਨੇ ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਤੋਂ ਕਿਨਾਰਾਕਸ਼ੀ ਕਰਦਿਆਂ ਅਰਥਾਤ ਬਾਗ਼ੀ ਰੁੱਖ ਅਪਣਾਉਂਦਿਆਂ ਉਕਤ ਕਾਨੂੰਨਾਂ ਵਿਰੁਧ ਚੱਲ ਰਹੇ ਕਿਸਾਨੀ ਅੰਦੋਲਨ ਦੀ ਹਮਾਇਤ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਤਨ-ਮਨ-ਧਨ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਤ ਹਨ।