PM ਮੋਦੀ ਨੇ ਜਾਣਿਆ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਹਾਲ, ਕੋਰੋਨਾ ਰਿਪੋਰਟ ਆਈ ਸੀ ਪਾਜ਼ੇਟਿਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਬੀਤੇ ਦਿਨ ਉਹਨਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਸੀ

PM Modi spoke to Parkash Singh Badal and enquired about his health

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਉਹਨਾਂ ਦੀ ਸਿਹਤ ਦਾ ਹਾਲ  ਜਾਣਿਆ।

Parkash Singh Badal

ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਬੀਤੇ ਦਿਨ ਉਹਨਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਵਲੋਂ ਉਹਨਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜੋ ਕਿ ਪਾਜ਼ੇਟਿਵ ਆਇਆ ਹੈ।