UP 'ਚ ਭਿਆਨਕ ਹਾਦਸਾ, ਬੇਕਾਬੂ ਟਰਾਲੇ ਨੇ ਧੂਣੀ ਸੇਕ ਰਹੇ ਲੋਕਾਂ ਨੂੰ ਕੁਚਲਿਆ, 3 ਦੀ ਮੌਤ
ਦੋ ਲੋਕ ਗੰਭੀਰ ਜ਼ਖਮੀ
ਦੇਵਰੀਆ: ਯੂਪੀ ਦੇ ਦੇਵਰੀਆ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਬੇਕਾਬੂ ਟਰੇਲਰ ਨੇ ਘਰ ਦੇ ਬਾਹਰ ਅੱਗ ਸੇਕ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਮਾਮਲਾ ਮਦਨਪੁਰ ਥਾਣਾ ਖੇਤਰ ਦੇ ਬੜਾਓ ਚੌਰਾਹੇ ਦਾ ਹੈ।
ਇਹ ਵੀ ਪੜ੍ਹੋ- ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੇ ਝੁੱਗੀ-ਝੌਂਪੜੀ 'ਚ ਲੱਗੀ ਭਿਆਨਕ ਅੱਗ, 500 ਲੋਕਾਂ ਨੂੰ ਕੱਢਿਆ ਬਾਹਰ
ਦੱਸਿਆ ਜਾ ਰਿਹਾ ਹੈ ਕਿ ਇਕ ਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰਾਲਾ ਬੇਕਾਬੂ ਹੋ ਗਿਆ ਅਤੇ ਚੌਰਾਹੇ 'ਤੇ ਧੁੱਪ ਸੇਕ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਪਾਰਸ ਪਾਂਡੇ, ਗੌਰੀ ਭਗਵਾਨ ਅਤੇ ਸੁਨੀਲ ਮਧੇਸ਼ੀਆ ਦੀ ਮੌਤ ਹੋ ਗਈ। ਟਰਾਲਾ ਇੰਨੀ ਤੇਜ਼ ਰਫਤਾਰ ਨਾਲ ਜਾ ਰਿਹਾ ਸੀ ਕਿ ਇਸ ਨੇ ਇਕ ਘਰ ਨੂੰ ਵੀ ਨੁਕਸਾਨ ਪਹੁੰਚਾਇਆ। ਤਿੰਨ ਲੋਕਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਐੱਸਪੀ ਸਮੇਤ ਕਈ ਥਾਣਿਆਂ ਦੀ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਕਿਸੇ ਤਰ੍ਹਾਂ ਜੇਸੀਬੀ ਮਸ਼ੀਨ ਲਗਾ ਕੇ ਟਰਾਲੇ ਨੂੰ ਸਿੱਧਾ ਕੀਤਾ ਗਿਆ। ਇਸ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ- ਸਕੂਲੋਂ ਵਾਪਸ ਆ ਰਹੇ ਭੂਆ-ਭਤੀਜੇ ਨੂੰ ਬੱਸ ਨੇ ਕੁਚਲਿਆ, ਮੌਤ
ਐਸਪੀ ਸੰਕਲਪ ਸ਼ਰਮਾ ਨੇ ਦੱਸਿਆ ਕਿ ਟਰਾਲੇ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਦਨਪੁਰ ਘਟਨਾ ਦੀ ਸੂਚਨਾ ਸਰਕਾਰ ਨੂੰ ਦੇ ਦਿੱਤੀ ਹੈ, ਜਿਸ ਤੋਂ ਬਾਅਦ ਮ੍ਰਿਤਕਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਹਾਦਸਾ ਇੰਨਾ ਵੱਡਾ ਸੀ ਕਿ ਮੌਕੇ 'ਤੇ ਹੀ ਟਰਾਲੇ ਨੂੰ ਸਿੱਧਾ ਕਰਨ ਲਈ ਦੋ ਜੇਸੀਬੀ ਮਸ਼ੀਨਾਂ ਦੀ ਵਰਤੋਂ ਕਰਨੀ ਪਈ।