Ram temple inauguration: ਸਰਕਾਰ ਨੇ ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਨਾਲ ਸਬੰਧਤ ਝੂਠੀ ਸਮੱਗਰੀ ਵਿਰੁਧ ਚੇਤਾਵਨੀ ਦਿਤੀ
ਖ਼ਬਰਾਂ ਅਤੇ ਕਰੰਟ ਅਫੇਅਰਜ਼ ਦੇ ਪ੍ਰਕਾਸ਼ਕਾਂ ਨੂੰ ਕਿਹਾ ਗਿਆ ਹੈ ਕਿ ਉਹ ਗ਼ਲਤ ਜਾਂ ਹੇਰਾਫੇਰੀ ਵਾਲੀ ਸਮੱਗਰੀ ਨੂੰ ਪ੍ਰਕਾਸ਼ਿਤ ਨਾ ਕਰਨ
Ram temple inauguration: ਸਰਕਾਰ ਨੇ ਸਨਿਚਰਵਾਰ ਨੂੰ ਮੀਡੀਆ ਘਰਾਣਿਆਂ ਅਤੇ ਸੋਸ਼ਲ ਮੀਡੀਆ ਮੰਚਾਂ ਨੂੰ ਸਲਾਹ ਜਾਰੀ ਕੀਤੀ ਹੈ ਕਿ ਉਹ ਅਯੁੱਧਿਆ ’ਚ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਨਾਲ ਜੁੜੀ ਕਿਸੇ ਵੀ ਗਲਤ ਜਾਂ ਹੇਰਾਫੇਰੀ ਵਾਲੀ ਸਮੱਗਰੀ ਨੂੰ ਪ੍ਰਕਾਸ਼ਿਤ ਨਾ ਕਰਨ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਜਾਰੀ ਕੀਤੀ ਸਲਾਹ ’ਚ ਕਿਹਾ ਗਿਆ ਹੈ, ‘‘ਇਹ ਵੇਖਿਆ ਗਿਆ ਹੈ ਕਿ ਕੁੱਝ ਗੈਰ-ਪੁਸ਼ਟੀ ਕੀਤੇ ਭੜਕਾਊ ਅਤੇ ਜਾਅਲੀ ਸੰਦੇਸ਼ ਫੈਲਾਏ ਜਾ ਰਹੇ ਹਨ, ਖਾਸ ਕਰ ਕੇ ਸੋਸ਼ਲ ਮੀਡੀਆ ’ਤੇ, ਜੋ ਫਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਨੂੰ ਭੰਗ ਕਰ ਸਕਦੇ ਹਨ।’’
ਅਯੁੱਧਿਆ ’ਚ ਰਾਮਲਲਾ ਦੇ ‘ਵਿਗ੍ਰਹਿ ਦਾ ਪ੍ਰਾਣ ਪ੍ਰਤਿਸ਼ਠਾ’ ਸਮਾਰੋਹ 22 ਜਨਵਰੀ ਨੂੰ ਹੋਵੇਗਾ, ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਹੋਰ ਪਤਵੰਤੇ ਮੌਜੂਦ ਰਹਿਣਗੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸਲਾਹ ’ਚ ਅਖਬਾਰਾਂ, ਨਿੱਜੀ ਸੈਟੇਲਾਈਟਾਂ, ਟੈਲੀਵਿਜ਼ਨ ਚੈਨਲਾਂ ਅਤੇ ਡਿਜੀਟਲ ਮੀਡੀਆ ਵਿਚ ਖ਼ਬਰਾਂ ਅਤੇ ਕਰੰਟ ਅਫੇਅਰਜ਼ ਦੇ ਪ੍ਰਕਾਸ਼ਕਾਂ ਨੂੰ ਕਿਹਾ ਗਿਆ ਹੈ ਕਿ ਉਹ ਅਜਿਹੀ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਤ ਕਰਨ ਜਾਂ ਪ੍ਰਸਾਰਿਤ ਕਰਨ ਤੋਂ ਪਰਹੇਜ਼ ਕਰਨ ਜਿਸ ਨਾਲ ਦੇਸ਼ ਵਿਚ ਫਿਰਕੂ ਸਦਭਾਵਨਾ ਜਾਂ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਸੰਭਾਵਨਾ ਹੋਵੇ।
ਸਲਾਹ ’ਚ ਕਿਹਾ ਗਿਆ ਹੈ, ‘‘ਸੋਸ਼ਲ ਮੀਡੀਆ ਮੰਚਾਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਉਪਰੋਕਤ ਕਿਸਮ ਦੀ ਸਮੱਗਰੀ ਦੀ ਜਾਣਕਾਰੀ ਨੂੰ ਪ੍ਰਦਰਸ਼ਿਤ ਜਾਂ ਪ੍ਰਕਾਸ਼ਿਤ ਨਾ ਕਰਨ ਲਈ ਵਾਜਬ ਕੋਸ਼ਿਸ਼ ਕਰਨ।’’
(For more Punjabi news apart from Ram temple inauguration: Centre issues advisory against publishing false content, stay tuned to Rozana Spokesman)