Odisha-Chhattisgarh: ਓਡੀਸ਼ਾ-ਛੱਤੀਸਗੜ੍ਹ ਸਰਹੱਦ 'ਤੇ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ’ਚ ਮੁਕਾਬਲਾ, ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ
ਬੀਜਾਪੁਰ ਮੁਕਾਬਲੇ ਵਿੱਚ 12 ਨਹੀਂ ਸਗੋਂ 16 ਨਕਸਲੀ ਮਾਰੇ ਗਏ
Encounter between security forces and Maoists on Odisha-Chhattisgarh border: ਸੋਮਵਾਰ ਸਵੇਰੇ ਓਡੀਸ਼ਾ-ਛੱਤੀਸਗੜ੍ਹ ਸਰਹੱਦ 'ਤੇ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਓਡੀਸ਼ਾ ਅਤੇ ਛੱਤੀਸਗੜ੍ਹ ਦੇ ਪੁਲਿਸ ਬਲਾਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨਾਲ ਮਿਲ ਕੇ ਅੰਤਰ-ਰਾਜੀ ਸਰਹੱਦ ਦੇ ਨਾਲ ਕੁਲਰੀਘਾਟ ਜੰਗਲੀ ਖੇਤਰ ਵਿੱਚ ਨਕਸਲ ਵਿਰੋਧੀ ਮੁਹਿੰਮ ਚਲਾਈ। ਇਹ ਜੰਗਲ ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਹੈ, ਜੋ ਕਿ ਓਡੀਸ਼ਾ ਦੇ ਨੌਪਾੜਾ ਜ਼ਿਲ੍ਹੇ ਦੀ ਸਰਹੱਦ ਨਾਲ ਲਗਦਾ ਹੈ। ਓਡੀਸ਼ਾ ਪੁਲਿਸ ਦੇ ਇੱਕ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਕਾਰ ਗੋਲੀਬਾਰੀ ਜਾਰੀ ਹੈ।
ਬੀਜਾਪੁਰ ਮੁਕਾਬਲੇ ਵਿੱਚ 12 ਨਹੀਂ ਸਗੋਂ 16 ਨਕਸਲੀ ਮਾਰੇ ਗਏ
16 ਜਨਵਰੀ ਨੂੰ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਇੱਕ ਵੱਡਾ ਆਪ੍ਰੇਸ਼ਨ ਕੀਤਾ ਗਿਆ। ਤੇਲੰਗਾਨਾ ਸਰਹੱਦ 'ਤੇ ਜੰਗਲ ਵਿੱਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿੱਚ 12 ਨਹੀਂ ਸਗੋਂ 18 ਨਕਸਲੀ ਮਾਰੇ ਗਏ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ 12 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਮਾਰੇ ਗਏ ਲੋਕਾਂ ਵਿੱਚ ਪੰਜ ਮਹਿਲਾ ਨਕਸਲੀ ਵੀ ਸ਼ਾਮਲ ਹਨ। ਇਨ੍ਹਾਂ 10 ਨਕਸਲੀਆਂ 'ਤੇ ਕੁੱਲ 59 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।