ਨਿਤਿਨ ਨਬੀਨ ਬਣੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਢਾ ਨੇ ਦਿੱਤੀ ਵਧਾਈ
ਨਵੀਂ ਦਿੱਲੀ : ਨਿਤਿਨ ਨਬੀਨ ਭਾਰਤੀ ਜਨਤਾ ਪਾਰਟੀ ਦੇ ਨਵੇਂ ਕੌਮੀ ਪ੍ਰਧਾਨ ਬਣ ਗਏ ਹਨ। ਭਾਰਤੀ ਜਨਤਾ ਪਾਰਟੀ ਦਾ ਸਭ ਤੋਂ ਨੌਜਵਾਨ ਪ੍ਰਧਾਨ ਬਣਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਅਤੇ ਜੇ.ਪੀ. ਨੱਢਾ ਸਮੇਤ ਸਮੂਹ ਭਾਜਪਾ ਲੀਡਰਸ਼ਿਪ ਵੱਲੋਂ ਨਿਤਿਨ ਨਬੀਨ ਨੂੰ ਵਧਾਈ ਦਿੱਤੀ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦਾ ਹਾਰ ਪਹਿਨਾ ਕੇ ਸਵਾਗਤ ਕੀਤਾ। ਮੋਦੀ ਨੇ ਕਿਹਾ ਭਾਜਪਾ ਅਜਿਹੀ ਪਾਰਟੀ ਹੈ ਜਿੱਥੇ ਲੋਕਾਂ ਨੂੰ ਲੱਗਦਾ ਹੋਵੇਗਾ ਕਿ ਮੋਦੀ ਜੀ ਇੰਨੀ ਛੋਟੀ ਉਮਰ ਵਿੱਚ ਮੁੱਖ ਮੰਤਰੀ ਬਣ ਗਏ। ਹੈੱਡ ਆਫ਼ ਦ ਗਵਰਨਮੈਂਟ ਬਣ ਗਏ ਹਨ। ਇਨ੍ਹਾਂ ਤੋਂ ਵੱਡੀ ਗੱਲ ਇਹ ਹੈ ਕਿ ਮੈਂ ਭਾਜਪਾ ਦਾ ਵਰਕਰ ਹਾਂ। ਪਰ ਮੈਂ ਮੰਨਦਾ ਹਾਂ ਕਿ ਨਿਤਿਨ ਜੀ ਮੇਰੇ ਬੌਸ ਹਨ ਅਤੇ ਮੈਂ ਭਾਰਤੀ ਜਨਤਾ ਪਾਰਟੀ ਦਾ ਵਰਕਰ ਹਾਂ। ਹੁਣ ਉਹ ਮੇਰੇ ਕੰਮ ਦਾ ਮੁਲਾਂਕਣ ਕਰਨਗੇ।
ਇਸ ਤੋਂ ਪਹਿਲਾਂ ਨਬੀਨ ਨੇ ਦਿੱਲੀ ਵਿੱਚ ਭਗਵਾਨ ਵਾਲਮੀਕਿ ਮੰਦਰ, ਗੁਰੂਦੁਆਰਾ ਬੰਗਲਾ ਸਾਹਿਬ ਅਤੇ ਝੰਡੇਵਾਲਾ ਮੰਦਰ ਜਾ ਕੇ ਮੱਥਾ ਟੇਕਿਆ। ਭਾਜਪਾ ਮੁੱਖ ਦਫ਼ਤਰ ਵਿੱਚ ਸੋਮਵਾਰ ਨੂੰ ਅਧਿਆਪਕ ਪਦ ਲਈ ਚੋਣ ਹੋਈ ਸੀ। ਕਿਸੇ ਹੋਰ ਉਮੀਦਵਾਰ ਦਾ ਨਾਮਜ਼ਦਗੀ ਨਾ ਆਉਣ ਕਾਰਨ ਨਬੀਨ ਨਿਰਵਿਰੋਧ ਪ੍ਰਧਾਨ ਚੁਣੇ ਗਏ। ਜ਼ਿਕਰਯੋਗ ਹੈ ਕਿ ਨਿਤਿਨ ਨੂੰ 14 ਦਸੰਬਰ 2025 ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ।