ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ: ਇਸ ਤਰੀਕ ਨੂੰ ਇਹਨਾਂ ਇਲਾਕਿਆਂ ਵਿਚ ਆ ਸਕਦੀ ਹੈ ਬਾਰਿਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼...

Rain in many areas including delhi

ਨਵੀਂ ਦਿੱਲੀ: ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੈ। ਹਿਮਾਲਿਆ ਖੇਤਰ ਵਿਚ ਪੱਛਮੀ ਖੇਤਰ ਵਿਚ ਪੱਛਮੀ ਗੜਬੜੀ ਕਾਰਨ ਬੁੱਧਵਾਰ ਨੂੰ ਦਿੱਲੀ ਅਤੇ ਹੋਰ ਖੇਤਰਾਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੈਦਾਨੀ ਖੇਤਰਾਂ ਵਿਚ ਅਗਲੇ 24 ਘੰਟਿਆਂ ਵਿਚ ਹਰਿਆਣਾ, ਦਿੱਲੀ, ਪੰਜਾਬ, ਉੱਤਰੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ।

ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁੱਝ ਹਿੱਸਿਆਂ ਵਿਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਵੀ ਹੈ। ਸ਼ਿਮਲਾ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦੇ ਹੋਏ 20 ਅਤੇ 22 ਫਰਵਰੀ ਤਕ ਪ੍ਰਦੇਸ਼ ਵਿਚ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ ਜਿਸ ਦੇ ਚਲਦੇ ਸਾਰੇ ਲੋਕਾਂ ਖਾਸ ਕਰ ਕੇ ਸ਼ਹਿਰਵਾਸੀਆਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਸਮੇਤ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿਚ 20 ਫਰਵਰੀ ਦੀ ਰਾਤਤ ਤੋਂ ਬਾਰਿਸ਼ ਸ਼ੁਰੂ ਹੋ ਕੇ 21 ਫਰਵਰੀ ਤਕ ਜਾਰੀ ਰਹਿਣ ਦਾ ਅਨੁਮਾਨ ਹੈ। ਕਿਤੇ-ਕਿਤੇ ਗੜੇ ਪੈਣ ਦੇ ਵੀ ਆਸਾਰ ਹਨ। ਹਾਲਾਂਕਿ ਮੌਸਮ ਵਿਚ ਗੜਬੜੀ ਕਾਰਨ ਤਾਪਮਾਨ 24 ਫਰਵਰੀ ਤੋਂ ਵਧਣ ਦੀ ਉਮੀਦ ਹੈ। ਉੱਥੇ ਹੀ ਉੱਤਰ-ਪੂਰਬ ਰਾਜਾਂ ਵਿਚ ਅਸਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕਈ ਸਥਾਨਾਂ ਤੇ ਤੇਜ਼ ਬਾਰਿਸ਼, ਮੇਘਾਲਿਆ, ਨਾਗਾਲੈਂਡ ਅਤੇ ਮਣੀਪੁਰ ਵਿਚ ਇਕ-ਦੋ ਸਥਾਨਾਂ ਤੇ ਬਾਰਿਸ਼ ਹੋਣ ਦਾ ਅਨੁਮਾਨ ਹੈ।

ਪਿਛਲੇ ਇਕ ਹਫ਼ਤੇ ਤੋਂ ਮੌਸਮ ਵਿਭਾਗ ਖੁਸ਼ਕ ਰਹਿਣ ਕਾਰਨ ਤਾਪਮਾਨ ਵਿਚ ਵੀ ਵਾਧਾ ਹੋਇਆ ਸੀ ਅਤੇ ਲੋਕਾਂ ਨੂੰ ਹਲਕੀ ਗਰਮੀ ਮਹਿਸੂਸ ਹੋਈ ਸੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਦਸਿਆ ਕਿ ਆਉਂਦੇ ਦਿਨਾਂ 'ਚ ਜਿੱਥੇ ਤੇਜ਼ ਹਵਾਵਾਂ ਚਲਣਗੀਆਂ, ਉਥੇ ਹੀ ਦੂਜੇ ਪਾਸੇ 21-22 ਫ਼ਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ 'ਚ ਹਲਕਾ ਮੀਂਹ ਵੀ ਪੈ ਸਕਦਾ ਹੈ, ਜਿਸ ਨਾਲ ਦਿਨ ਦੇ ਪਾਰੇ 'ਚ ਗਿਰਾਵਟ ਦਰਜ ਹੋਵੇਗੀ ਅਤੇ ਲੋਕਾਂ ਨੂੰ ਮੁੜ ਠੰਢ ਮਹਿਸੂਸ ਹੋਣ ਲੱਗੇਗੀ।

ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਤਾਪਮਾਨ 'ਚ ਗਿਰਾਵਟ ਫ਼ਸਲਾਂ ਅਤੇ ਖ਼ਾਸ ਕਰ ਕੇ ਕਣਕ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦਸਿਆ ਕਿ ਫ਼ਰੈੱਸ਼ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਇਹ ਤਬਦੀਲੀ ਆਵੇਗੀ, ਹਾਲਾਂਕਿ ਪਾਰੇ 'ਚ ਗਿਰਾਵਟ ਆਉਣਾ ਫ਼ਸਲਾਂ ਲਈ ਲਾਹੇਵੰਦ ਸਾਬਤ ਹੋਵੇਗਾ ਕਿਉਂਕਿ ਕਣਕ ਦੀ ਫ਼ਸਲ ਲਈ ਠੰਢਾ ਮੌਸਮ ਕਾਫ਼ੀ ਚੰਗਾ ਹੁੰਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।