ਮਹਾਰਾਸ਼ਟਰ: ਪੁਣੇ ਦੀ ਫੈਬਰਿਕ ਫੈਕਟਰੀ ਨੂੰ ਲੱਗੀ ਅੱਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਗ ਬੁਝਾਉਣ ਦਾ ਕੰਮ ਜਾਰੀ

Fire

ਮਹਾਰਾਸ਼ਟਰ : ਮਹਾਰਾਸ਼ਟਰ ਦੇ ਪੁਣੇ ਜ਼ਿਲੇ ਵਿਚ ਇਕ ਫੈਕਟਰੀ ਵਿਚ ਅੱਗ ਲੱਗਣ ਦੀ ਖਬਰ ਮਿਲੀ ਹੈ। ਅੱਗ ਲੱਗਣ ਦੀ ਘਟਨਾ ਪੁਣੇ ਦੇ ਸਨਸਵਾੜੀ ਖੇਤਰ ਵਿਚ ਇਕ ਨਿਰਮਾਣ ਫੈਕਟਰੀ ਦੀ ਹੈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ 6 ਅੱਗ ਬੁਝਾਊ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।

ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਆਇਲਰ ਵਿਚ ਲੱਗੀ ਅਤੇ ਫੈਕਟਰੀ ਦੇ ਇਕ ਵੱਡੇ ਹਿੱਸੇ ਨੂੰ ਆਪਣੀ ਚਪੇਟ ਵਿਚ ਲੈ ਲਿਆ।

ਅੱਗ ਬੁਝਾਉਣ ਦਾ ਕੰਮ ਜਾਰੀ
ਫਾਇਰ ਅਫਸਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਗ ਬ੍ਰਾਈਟ ਪ੍ਰਾਈਵੇਟ ਲਿਮਟਿਡ ਨਾਮ ਦੀ ਇਕ ਕੰਪਨੀ ਵਿਚ ਲੱਗੀ ਹੈ। ਫੈਕਟਰੀ ਦੇ ਅੰਦਰੋਂ  ਮਿਕਲ ਵਾਲਾ ਕਾਲਾ ਧੂੰਆਂ ਆਸਪਾਸ ਦੇ ਖੇਤਰ ਵਿੱਚ ਫੈਲ ਗਿਆ। ਕੰਪਨੀ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਖੁੱਲ੍ਹੇ ਮੈਦਾਨ ਵਿਚ ਜਾਣ ਦੀ ਹਦਾਇਤ ਕੀਤੀ ਗਈ ਹੈ.। ਗੁਆਂਢ ਵਿਚ ਸਥਿਤ ਸਾਰੀਆਂ ਫੈਕਟਰੀਆਂ ਇਸ ਸਮੇਂ ਬੰਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਲਈ ਯਤਨ ਜਾਰੀ ਹਨ।