PM ਮੋਦੀ ਦੀ ਅੱਜ NITI Aayog ਗਵਰਨਿੰਗ ਕੌਂਸਲ ਦੀ 6ਵੀਂ ਬੈਠਕ, ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨੀਤੀ ਆਯੋਜਨ ਦੀ ਬੈਠਕ ਸਵੇਰੇ 10:30 ਵਜੇ ਵਰਚੁਅਲੀ ਹੋਵੇਗੀ।

PM Modi

ਨਵੀਂ ਦਿੱਲੀ - ਪ੍ਰਧਾਨ ਮੰਤਰੀ ਮੋਦੀ ਅੱਜ ਕੋਰੋਨਾ ਕਾਲ ਤੋਂ ਬਾਅਦ, ਦੇਸ਼ ਨੂੰ ਦਿਸ਼ਾ ਦੇਣ ਲਈ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਅੱਜ ਪ੍ਰਧਾਨ ਮੰਤਰੀ ਮੋਦੀ ਨੀਤੀ ਆਯੋਗ ਦੀ ਛੇਵੀਂ ਬੈਠਕ ਦੀ ਪ੍ਰਧਾਨਗੀ ਕਰਨਗੇ। ਉਹ ਦੇਸ਼ ਦੇ ਨਾਗਰਿਕਾਂ ਦੀ ਸਿਹਤ ਅਤੇ ਆਰਥਿਕਤਾ ਨੂੰ ਲੈ ਕੇ ਵਿਚਾਰ ਚਰਚਾ ਕਰਨਗੇ। ਸੂਤਰਾਂ ਦੇ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਐਨਆਈਟੀਆਈ ਆਯੋਜਨ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

ਇਸ ਮੀਟਿੰਗ ਵਿਚ ਪੰਜਾਬ ਦੇ ਵਿੱਤ ਮੰਤਰੀ ਸ਼ਾਮਲ ਹੋਣਗੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵੀ ਇਸ ਬੈਠਕ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। ਨੀਤੀ ਆਯੋਜਨ ਦੀ ਬੈਠਕ ਸਵੇਰੇ 10:30 ਵਜੇ ਵਰਚੁਅਲੀ ਹੋਵੇਗੀ। 

ਇਸ ਬੈਠਕ ਵਿਚ ਅਰਥ ਵਿਵਸਥਾ ਅਤੇ ਕਿਰਤ ਸੁਧਾਰ ਕਾਨੂੰਨਾਂ ਉੱਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਨੀਤੀ ਆਯੋਗ ਦੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਰਾਜਾਂ ਦੇ ਮੁੱਖ ਮੰਤਰੀ ਇਸ ਬੈਠਕ ਵਿੱਚ ਹਿੱਸਾ ਲੈਣਗੇ। ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ।