ਟਿਕਰੀ ਬਾਰਡਰ ‘ਤੇ ਕਿਸਾਨ ਆਗੂ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਨੂੰ ਸ਼ਰਧਾਂਜਲੀਆਂ ਭੇਂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਧਾਰਨ ਤੋਂ ਬਾਅਦ ਸ਼ਹੀਦਾਂ ਨੂੰ ਸਮਰਪਿਤ ਜ਼ੋਰਦਾਰ ਨਾਲ ਨਾਹਰੇ ਲਾ ਕੇ ਤਖ਼ਤੂਪੁਰਾ ਨੂੰ ਸ਼ਰਧਾਂਜਲੀ ਭੇਂਟ ਕੀਤੀ ।

Farmer protest

ਨਵੀਂ ਦਿੱਲੀ : ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਜੁਝਾਰੂ ਵਿਰਸੇ ਦੇ ਪ੍ਰਣਾਏ ਹੋਏ ਰਾਹ ਤੇ ਚੱਲ ਕੇ ਹੀ ਜਾਬਰ ਹਕੂਮਤਾਂ ਦਾ ਨੱਕ ਮੋਡ਼ਿਆ ਜਾ ਸਕਦਾ ਹੈ  । ਅੱਜ ਦਾ ਸਮਾਂ ਕੁਰਬਾਨੀਆਂ ਭਰੇ ਜਜ਼ਬੇ ਅਤੇ ਦ੍ਰਿੜ੍ਹ ਇਰਾਦਿਆਂ ਨਾਲ ਲੰਮੇ ਵਿਸਾਲ਼ ਘੋਲਾਂ ਦੀ ਮੰਗ ਕਰਦਾ ਹੈ । ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ ਅੱਜ ਗਿਆਰ੍ਹਵੀਂ ਬਰਸੀ ਮੌਕੇ  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ  ਟਿਕਰੀ ਬਾਰਡਰ ਤੇ ਪਕੌੜਾ ਚੌਕ ਨੇੜੇ ਲੱਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਤੋਂ  ਸੁਬ੍ਹਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕੀਤਾ ।

 

Related Stories