ਯੂ.ਪੀ ਵਿਚ ਨਵੀਂ ਸਰਕਾਰ ਦੀ ਜ਼ਰੂਰਤ ਹੈ ਕਿਉਂਕਿ ਪੁਰਾਣੀ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ-ਅਖਿਲੇਸ਼
ਅਖਿਲੇਸ਼ ਯਾਦਵ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਕਿਸਾਨ ਮਹਿੰਗਾਈ ਤੋਂ ਪ੍ਰੇਸ਼ਾਨ ਹਨ ।
Akhlesh yadav
ਲਖਨਾਊ : ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਨੇ ਟਵਿੱਟਰ ‘ਤੇ ਭਾਜਪਾ ਸਰਕਾਰ ਦੇ ਖ਼ਿਲਾਫ਼ ਵਰ੍ਹਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਨਵੀਂ ਸਰਕਾਰ ਦੀ ਜ਼ਰੂਰਤ ਹੈ ਕਿਉਂਕਿ ਪੁਰਾਣੀ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ । ਅਖਿਲੇਸ਼ ਯਾਦਵ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ । ਉਨ੍ਹਾਂ ਕਿਹਾ ਕਿ ਜਿਹੜੀ ਸੁਪਨੇ ਦਿਖਾ ਕੇ ਬੀਜੇਪੀ ਸਰਕਾਰ ਸੱਤਾ ਵਿਚ ਆਈ ਪਰ ਅੱਜ ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ ।