ਪੰਜਾਬ ਦੇ ਅਗਾਂਹਵਧੂ ਭਵਿੱਖ ਲਈ ਵੋਟ ਪਾਓ- ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ

Rahul Gandhi

 

 ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਰਹੀ ਹੈ ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਸਾਥ ਦੇਣ ਅਤੇ ਬਿਨਾਂ ਡਰੇ ਜਵਾਬ ਦੇਣ ਵਾਲੇ ਉਮੀਦਵਾਰ ਨੂੰ ਆਪਣਾ ਵੋਟ ਦੇਣ।

ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਜਾਰੀ ਵੋਟਿੰਗ ਦੇ ਮੱਦੇਨਜ਼ਰ ਸੂਬੇ ਦੇ ਵੋਟਰਾਂ ਨੂੰ ਵਿਕਾਸ ਲਈ ਵੋਟ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਵੀਂ ਸਰਕਾਰ ਦੇ ਗਠਨ ਨਾਲ ਨਵਾਂ ਭਵਿੱਖ ਬਣੇਗਾ।

ਦੱਸ ਦੇਈਏ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਅਤੇ ਉੱਤਰ ਪ੍ਰਦੇਸ਼ ਦੇ 16 ਜ਼ਿਲ੍ਹਿਆਂ ਦੀਆਂ 59 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ।