ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਮੈਂਬਰ ਬਣਾ ਕੇ ਕਾਂਗਰਸ ਨੇ ਪੀੜਤਾਂ ਦੇ ਜ਼ਖਮਾਂ ’ਤੇ ਲੂਣ ਛਿੜਕਿਆ- ਜਰਨੈਲ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਫ਼ੈਸਲੇ ਦਾ ਕੀਤਾ ਵਿਰੋਧ

MLA Jarnail Singh

 

ਨਵੀਂ ਦਿੱਲੀ: ਕਾਂਗਰਸ ਵੱਲੋਂ 1984 ਸਿੱਖ ਨਸਲਕੁਸ਼ੀ ਦੇ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਸ਼ਾਮਲ ਕਰਨ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ। ਦਿੱਲੀ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ਨੂੰ ਦਿੱਲੀ ਵਿਧਾਨ ਸਭਾ ਵਿਚ ਚੁੱਕੇਗੀ। ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਜ਼ਾਰਾਂ ਸਿੱਖਾਂ ਦਾ ਕਤਲ ਕੀਤਾ, ਅੱਜ ਕਾਂਗਰਸ ਵੱਲੋਂ ਉਹਨਾਂ ਨੂੰ ਕੁਰਸੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਬੁੱਢੇ ਨਾਲ਼ੇ ਦੀ ਸਫ਼ਾਈ ਲਈ 650 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

ਜਰਨੈਲ ਸਿੰਘ ਨੇ ਕਿਹਾ, “1984 ਸਿੱਖ ਕਤਲੇਆਮ ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ ਵਿਚ ਵਾਪਸ ਲਿਆ ਕੇ ਕਾਂਗਰਸ ਨੇ ਮੁੜ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਿਆ ਹੈ। ਕਾਂਗਰਸ ਦੀ ਇਸ ਘਿਨਾਉਣੀ ਹਰਕਤ ਤੋਂ ਸਪੱਸ਼ਟ ਹੈ ਕਿ ਕਾਂਗਰਸ ਅਜੇ ਵੀ ਕਾਤਲਾਂ ਦੇ ਨਾਲ ਖੜੀ ਹੈ”।

ਇਹ ਵੀ ਪੜ੍ਹੋ : ਸੰਦੀਪ ਸਿੰਘ ਦੇ ਅਸਤੀਫੇ ਨੂੰ ਲੈ ਕੇ ਹਰਿਆਣਾ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਵੱਲੋਂ ਨਾਅਰੇਬਾਜ਼ੀ

ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅੱਜ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ, ਕਾਂਗਰਸ ਉਹਨਾਂ ਨੂੰ ਵੱਡੇ-ਵੱਡੇ ਅਹੁਦੇ ਦੇ ਰਹੀ ਹੈ। ਇਹ ਬਹੁਤ ਸ਼ਰਮ ਵਾਲੀ ਗੱਲ ਹੈ, 1984 ਦੇ ਪੀੜਤ ਸਿੱਖਾਂ ਅਤੇ ਹਰੇਕ ਇਨਸਾਫ ਪਸੰਦ ਵਿਅਕਤੀ ਵਿਚ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਸੱਤਾ ਵਿਚ ਆਉਣ ਮਗਰੋਂ ਸਿੱਟ ਦਾ ਗਠਨ ਹੋਇਆ ਸੀ ਪਰ 8-9 ਸਾਲ ਬੀਤ ਜਾਣ ਮਗਰੋਂ ਕੋਈ ਇਨਸਾਫ ਨਹੀਂ ਮਿਲਿਆ। ਪੀੜਤਾਂ ਦੀ ਉਮੀਦ ਖ਼ਤਮ ਹੁੰਦੀ ਜਾ ਰਹੀ ਹੈ। ਬੇਹਿਸਾਬ ਸਬੂਤ ਹੋਣ ਦੇ ਬਾਵਜੂਦ, ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ : ਲੜਕੀਆਂ ਦੇ ਵਿਆਹ ਦੀ ਉਮਰ ਲੜਕਿਆਂ ਬਰਾਬਰ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ

ਰਾਹੁਲ ਗਾਂਧੀ ਦੇ ਬਿਆਨ ਦਾ ਜ਼ਿਕਰ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਉਹ ਕਹਿੰਦੇ ਹਨ ਕਿ ਅਸੀਂ ਦੇਸ਼ ਵਿਚ ਮੁਹੱਬਤ ਦੀ ਦੁਕਾਨ ਖੋਲਾਂਗੇ। ਕੀ ਅਜਿਹੇ ਫੈਸਲੇ ਲੈ ਕੇ ਮੁਹੱਬਤ ਦੀ ਦੁਕਾਨ ਖੁੱਲ੍ਹੇਗੀ, ਇਹ ਫਰਜ਼ੀ ਗੱਲਾਂ ਹਨ। ਕਾਂਗਰਸ ਹਮੇਸ਼ਾ ਕਾਤਲਾਂ ਦੇ ਨਾਲ ਖੜੀ ਰਹੀ ਹੈ। ਉਹਨਾਂ ਕਿਹਾ ਕਿ ਅਜਿਹੇ ਕਾਤਲਾਂ ਨੂੰ ਪਾਰਟੀ ਵਿਚੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਾਂਗਰਸ ਨੇ ਕਾਰਵਾਈ ਨਾ ਕੀਤੀ ਤਾਂ ਇਹ ਪੂਰੇ ਦੇਸ਼ ਵਿਚ ਜ਼ੀਰੋ ਹੋ ਜਾਵੇਗੀ।