ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਨੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਚੋਣ ਕਮਿਸ਼ਨ ਵਲੋਂ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਿਲੀ ਸੀ ਮਾਨਤਾ

representational Image

ਨਵੀਂ ਦਿੱਲੀ: ਊਧਵ ਠਾਕਰੇ ਧੜੇ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਾਨਤਾ ਦੇਣ ਅਤੇ ਉਸ ਨੂੰ ‘ਕਮਾਨ ਅਤੇ ਤੀਰ’ ਦਾ ਚਿੰਨ੍ਹ ਦੇਣ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਮਿਲੇ ਉੱਲੀ ਲੱਗੇ ਲੱਡੂ: NRI ਨੇ ਤਸਵੀਰਾਂ ਖਿੱਚ ਕੇ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ

ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਅੱਗੇ ਇਸ ਮਾਮਲੇ ਦਾ ਜ਼ਿਕਰ ਕੀਤਾ ਗਿਆ। ਚੀਫ਼ ਜਸਟਿਸ ਨੇ ਹਾਲਾਂਕਿ ਕੋਈ ਵੀ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਕਿਹਾ, 'ਨਿਯਮ ਸਾਰਿਆਂ 'ਤੇ ਬਰਾਬਰ ਲਾਗੂ ਹੁੰਦਾ ਹੈ। ਨਿਯਤ ਪ੍ਰਕਿਰਿਆ ਦੁਆਰਾ ਕੱਲ੍ਹ ਨੂੰ ਆਓ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਬਾਬੂਰਾਮ ਚਾਵਲਾ ਦਾ ਦਿਹਾਂਤ, ਪਿਛਲੇ ਕੁੱਝ ਸਮੇਂ ਤੋਂ ਸਨ ਬਿਮਾਰ

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਾਨਤਾ ਦਿੱਤੀ ਅਤੇ ਉਸ ਨੂੰ ‘ਕਮਾਨ ਤੇ ਤੀਰ’ ਚੋਣ ਨਿਸ਼ਾਨ ਅਲਾਟ ਕਰਨ ਦਾ ਹੁਕਮ ਦਿੱਤਾ।