ਵਿਨੋਦ ਜਾਖੜ ਬਣੇ ਕਾਂਗਰਸ ਪਾਰਟੀ ਦੇ ਯੂਥ ਵਿੰਗ NSUI ਦੇ ਕੌਮੀ ਪ੍ਰਧਾਨ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
Vinod Jakhar becomes national president of Congress party's youth wing NSUI
ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਨੇ ਵਿਨੋਦ ਜਾਖੜ ਨੂੰ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
ਵਿਨੋਦ ਜਾਖੜ ਹੁਣ ਦੇਸ਼ ਭਰ ਵਿੱਚ ਕਾਂਗਰਸ ਦੇ ਵਿਦਿਆਰਥੀ ਵਿੰਗ ਦੀ ਅਗਵਾਈ ਕਰਨਗੇ। ਪਾਰਟੀ ਨੇ ਤਤਕਾਲੀ ਪ੍ਰਧਾਨ ਵਰੁਣ ਚੌਧਰੀ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਇਹ ਨਿਯੁਕਤੀ ਪੱਤਰ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤਾ ਗਿਆ ਹੈ।