ਮਾਇਆਵਤੀ ਨੇ ਕਿਹਾ, ਨਹੀਂ ਲੜਾਂਗੀ ਲੋਕ ਸਭਾ ਚੋਣਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਸੂਬੇ ਦੀ ਇਕ–ਇਕ ਲੋਕ ਸਭਾ ਸੀਟ ਨੂੰ ਜਿੱਤਣਾ

Mayawati

ਨਵੀਂ ਦਿੱਲੀ- ਬਹੁਜਨ ਸਮਾਜ ਪਾਰਟੀ (Bahujan Samaj Party) ਸੁਪਰੀਮੋ ਮਾਇਆਵਤੀ (Mayawati) ਨੇ ਕਿਹਾ ਹੈ ਕਿ ਦੇਸ਼ ਦੇ ਭਲੇ ਅਤੇ ਲੋਕਾਂ ਦੀ ਭਲਾਈ ਨੂੰ ਦੇਖਦਿਆਂ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਅਜੇ ਲੋਕ ਸਭਾ ਚੋਣਾਂ 2019 ਨਹੀਂ ਲੜੇਗੀ। ਮਾਇਆਵਤੀ ਨੇ ਕਿਹਾ ਕਿ ਉਸ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਸਾਰੇ ਵਰਕਰ ਉਨ੍ਹਾਂ ਦੇ ਇਸ ਫੈਸਲੇ ਦਾ ਸੁਆਗਤ ਕਰਨਗੇ।

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਸੂਬੇ ਦੀ ਇਕ–ਇਕ ਲੋਕ ਸਭਾ ਸੀਟ ਨੂੰ ਜਿੱਤਣਾ। ਜਿਸ ਨਾਲ ਪਾਰਟੀ ਦੇ ਸਮਾਜਿਕ ਅਤੇ ਆਰਥਿਕ ਬਦਲਾਅ ਦੇ ਮਿਸ਼ਨ ਨੂੰ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਤੇ ਰੱਖ ਕੇ ਸ਼ੰਘਰਸ਼ਵਾਦੀ ਬਣਾਇਆ ਹੈ ਜਦਕਿ ਉਹ ਕਦੋਂ ਵੀ ਲੋਕ ਸਭਾ ਚੋਣ ਜਿੱਤ ਦੇ ਸੰਸਦ ਵਿਚ ਪੁੱਜ ਸਕਦੀ ਹੈ।