ਪ੍ਰਿਅੰਕਾ ਗਾਂਧੀ ਨੇ ਮੋਦੀ ਦੇ ਬਲਾਗ ਦਾ ਦਿੱਤਾ ਕਰਾਰਾ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਿਅੰਕਾ ਗਾਂਧੀ ਨੇ ਮੋਦੀ ਤੇ ਨਿਸ਼ਾਨਾ ਸਾਧਿਆ

Priyanka Gandhi gave a call for Modi's blog

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪੀਐਮ ਨਰੇਂਦਰ ਮੋਦੀ ਦੇ ਵੰਸ਼ਵਾਦ ਵਾਲੇ ਬਿਆਨ ਤੇ ਪਲਟਵਾਰ  ਕੀਤਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਸਾਨੂੰ ਡਰਾਇਆ ਜਾ ਰਿਹਾ ਹੈ ਪਰ ਇੱਕ ਗੱਲ ਸਾਫ਼ ਕਰ ਦੇਣਾ ਚਾਹੁੰਦੀ ਹਾਂ ਕਿ ਅਸੀਂ ਡਰਨ ਵਾਲੇ ਨਹੀਂ ਹਾਂ, ਉਹ ਜਿੰਨਾਂ ਡਰਾਉਣਗੇ, ਅਸੀਂ ਓਨੀ ਹੀ ਜ਼ੋਰ ਨਾਲ ਲੜਾਂਗੇ। ਪ੍ਰਿਅੰਕਾ ਗਾਂਧੀ ਅੱਜ ਵੋਟ ਯਾਤਰਾ ਤਹਿਤ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਪਹੁੰਚੀ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇੱਕ ਬਲਾਗ ਲਿਖ ਕੇ ਕਾਂਗਰਸ ‘ਤੇ ਪਰਿਵਾਰਵਾਦ ਦੇ ਇਲਜ਼ਾਮ ਲਗਾਏ। ਪੀਐਮ ਮੋਦੀ ਨੇ ਲਿਖਿਆ,“ਭਾਰਤ ਨੇ ਦੇਖਿਆ ਹੈ ਕਿ ਜਦੋਂ ਵੀ ਵੰਸ਼ਵਾਦੀ ਰਾਜਨੀਤੀ ਹਾਵੀ ਹੁੰਦੀ ਹੈ ਤਾਂ ਕਾਂਗਰਸ ਨੇ ਦੇਸ਼ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ।” ਇਸ ‘ਤੇ ਪ੍ਰਿਅੰਕਾ ਗਾਂਧੀ ਨੇ ਕਿਹਾ, “ਬੀਜੇਪੀ ਨੇ ਪਿਛਲੇ ਪੰਜ ਸਾਲਾਂ ‘ਚ ਦੇਸ਼ ਦੀਆਂ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ ਹੈ।

ਪੀਐਮ ਇਹ ਸੋਚਣਾ ਬੰਦ ਕਰ ਦੇਣ ਕਿ ਲੋਕ ਬੇਵਕੂਫ ਹਨ, ਉਨ੍ਹਾਂ ਨੂੰ ਜਾਣ ਲੈਣਾ ਚਾਹੀਦਾ ਹੈ ਕਿ ਲੋਕਾਂ ਨੂੰ ਸਭ ਸਮਝ ਹੈ।” ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ, “ਜੋ ਪੀਐਮ ਖਿਲਾਫ਼ ਬੋਲਦੇ ਹਨ, ਉਨ੍ਹਾਂ ਨੂੰ ਡਰਾਇਆ ਜਾਂਦਾ ਹੈ। ਅਸੀਂ ਬਿਲਕੁਲ ਨਹੀਂ ਡਰਦੇ, ਭਾਵੇਂ ਕੁਝ ਵੀ ਹੋ ਜਾਵੇ। ਸਾਨੂੰ ਜਿੰਨਾ ਡਰਾਇਆ ਜਾਵੇਗਾ, ਅਸੀਂ ਓਨੀ ਹੀ ਤਾਕਤ ਨਾਲ ਲੜਾਂਗੇ।"