ਸਪੇਨ ‘ਚ ਹਰ 10 ਮਿੰਟ ਬਾਅਦ 8 ਲੋਕਾਂ ਨੂੰ ਹੋ ਰਿਹਾ ‘ਕਰੋਨਾ ਵਾਇਰਸ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਦੁਨੀਆਂ ਦੇ 179 ਦੇਸ਼ਾਂ ਵਿਚ ਪਹੁੰਚ ਚੁੱਕਾ ਹੈ

Coronavirus

ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਦੁਨੀਆਂ ਦੇ 179 ਦੇਸ਼ਾਂ ਵਿਚ ਪਹੁੰਚ ਚੁੱਕਾ ਹੈ । ਹੁਣ ਤੱਕ ਇਸ ਵਾਇਰਸ ਨਾਲ 10,049 ਲੋਕਾਂ ਦੀ ਮੌਤ ਹੋ ਚੁੱਕੀ ਹੈ। 2,45,670 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਦੱਸ ਦੱਈਏ ਕਿ ਚੀਨ ਵਿਚ ਤਾਂ ਹੁਣ ਕਾਫੀ ਹੱਦ ਤੱਕ ਹਾਲਾਂਤਾਂ ਤੇ ਕਾਬੂ ਪਾ ਲਿਆ ਗਿਆ ਹੈ ਪਰ ਇਟਲੀ ਦੇਸ਼ ਵਿਚ ਇਹ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇਟਲੀ ਵਿਚ ਚੀਨ ਨਾਲੋਂ ਵੀ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਟਲੀ ਵਿਚ ਹੁਣ ਤੱਕ 34,05 ਲੋਕਾਂ ਦੀ ਮੌਤ ਅਤੇ ਚੀਨ ਵਿਚ 3208 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਟਲੀ ਵਿਚ ਇਸ ਵਾਇਰਸ ਦੇ 41,035 ਮਰੀਜ਼ ਪਾਜਟਿਵ ਪਾਏ ਗਏ ਹਨ ਅਤੇ 2498 ਲੋਕਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਰਾਨ ਦੇ ਸਿਹਤ ਵਿਭਾਗ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਹੈ ਕਿ ਈਰਾਨ ਵਿਚ ਹਰ 10 ਮਿੰਟ ਬਾਅਦ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਵਿਚੋਂ ਇਕ ਵਿਅਕਤੀ ਦੀ ਮੌਤ ਹੋ ਰਹੀ ਹੈ

ਅਤੇ ਹਰ 50 ਮਿੰਟ ਵਿਚ ਇਕ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ। ਈਰਾਨ ਵਿਚ ਹੁਣ ਤੱਕ 18,407 ਮਰੀਜ਼ ਪਾਜਟਿਵ ਪਾਏ ਗਏ ਹਨ। ਜਿਨ੍ਹਾਂ ਵਿਚ 1,284 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਬਾਕੀ ਦੇਸ਼ਾਂ ਵਿਚ ਇਸ ਵਾਇਰਸ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਪਾਕਿਸਤਾਨ ਵਿਚ ਇਸ ਵਾਇਰਸ ਦੇ 454 ਲੋਕ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਅਮਰੀਕਾ ਵਿਚ ਵੀ ਕਰੋਨਾ ਦੇ 14,339 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 217 ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਸਪੇਨ ਵਿਚ ਤਾਂ ਹਲਾਤ ਇਨੇ ਗਭੀਰ ਹਨ ਕਿ ਹਰ 10 ਵਿਚੋਂ 8 ਲੋਕ ਇਸ ਵਾਇਰਸ ਦੇ ਸ਼ਿਕਾਰ ਹੋ ਰਹੇ ਹਨ। ਦੱਸ ਦੱਈਏ ਕਿ ਸਪੇਨ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 18077 ਤੱਕ ਪੁੱਜ ਗਈ ਹੈ ਜਿਨ੍ਹਾਂ ਵਿਚੋਂ 877 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਬਿਨਾX 939 ਲੋਕ ਅਜਿਹੇ ਹਨ ਜਿਨ੍ਹਾਂ ਦੀ ਹਾਲਤ ਕਾਫੀ ਖਰਾਬ ਹੈ। Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।