ਭਾਰਤ ਦੇ ਕਿਹੜੇ ਸੂਬੇ 'ਚ ਕਿੰਨੇ ਹਨ ਕੋਰੋਨਾ ਵਾਇਰਸ ਦੇ ਮਰੀਜ਼, ਜਾਣੋ ਪੂਰੀ ਜਾਣਕਾਰੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦੁਨੀਆਂ ਦੇ ਕੋਨੇ ਕੋਨੇ ਵਿਚ ਫੈਲ ਗਿਆ ਹੈ ਹੁਣ ਤੱਕ ਹਰ ਸਮੇਂ ਕਿਸੇ ਨਾ ਕਿਸੇ ਦੇਸ਼ ਵਿਚ ਕੋਈ ਨਾ ਕੋਈ ਇਸ ਵਾਇਰਸ ਦਾ ਸ਼ਿਕਾਰ ਹੋ ਰਿਹਾ ਹੈ।

File Photo

ਨਵੀਂ ਦਿੱਲੀ- ਕੋਰੋਨਾ ਵਾਇਰਸ ਦੁਨੀਆਂ ਦੇ ਕੋਨੇ ਕੋਨੇ ਵਿਚ ਫੈਲ ਗਿਆ ਹੈ ਹੁਣ ਤੱਕ ਹਰ ਸਮੇਂ ਕਿਸੇ ਨਾ ਕਿਸੇ ਦੇਸ਼ ਵਿਚ ਕੋਈ ਨਾ ਕੋਈ ਇਸ ਵਾਇਰਸ ਦਾ ਸ਼ਿਕਾਰ ਹੋ ਰਿਹਾ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਨਾਲ ਹੁਣ ਤੱਕ ਚਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਬਿਮਾਰੀ ਦੇ ਕਾਰਨ ਦੁਨੀਆਂ ਭਰ ਵਿਚ 7,500 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ ਕਰੀਬ ਦੋ ਲੱਖ ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹਨ। 

ਵਿਦੇਸ਼ ਮੰਤਰੀ ਸ. ਜੈਸ਼ੰਕਰ ਨੇ ਪਿਛਲੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਿਹਾ ਸੀ ਕਿ ਕੋਰੋਨਾ ਵਾਇਰਸ ਫੈਲਣਾ ਚਿੰਤਾ ਦਾ ਵਿਸ਼ਾ ਹੈ ਅਤੇ ਅਸੀਂ ਇਸਦੀ ਜ਼ਿੰਮੇਵਾਰੀ ਨਾਲ ਇਸ ਵਾਇਰਸ ਤੇ ਪ੍ਰਤੀਕਿਰਿਆ ਦੇ ਰਹੇ ਹਾਂ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਵਿਸ਼ਵ ਦੇ ਕਿਸੇ ਵੀ ਹਿੱਸੇ ਵਿੱਚ ਵਸਦੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ।

ਲੋਕ ਸਭਾ ਵਿੱਚ ਕੋਰੋਨਾ ਵਿਸ਼ਾਣੂ ਦੇ ਮੁੱਦੇ ‘ਤੇ ਸਵੈਚਾਲਤ ਮਾਨਤਾ ਦੇ ਅਧਾਰ‘ ਤੇ ਬਿਆਨ ਦਿੰਦੇ ਹੋਏ ਐੱਸ ਜੈਸ਼ੰਕਰ ਨੇ ਕਿਹਾ ਕਿ ਇਟਲੀ ਵਿੱਚ ਫਸੇ ਭਾਰਤੀਆਂ ਦੀ ਮਦਦ ਲਈ ਮੈਡੀਕਲ ਦੇ ਇਕ ਦਲ ਨੂੰ ਭੇਜਿਆ ਗਿਆ ਜੋ ਕਿ ਜਾਂਚ ਵਿਚ ਨਾਕਾਰਤਮਕ ਪਾਏ ਗਏ। ਕੇਂਦਰੀ ਸਿਹਤ ਮੰਤਰਾਲੇ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ

ਅੰਕੜਿਆਂ ਮੁਤਾਬਿਕ ਭਾਰਤ ਦੇ 20 ਸੂਬਿਆਂ ਵਿਚ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿਚ ਕੁੱਲ ਮਿਲਾ ਕੇ ਕੋਰੋਨਾ ਵਾਇਰਸ ਦੇ 195 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਨ੍ਹਾਂ ਵਿਚ 160 ਭਾਰਤੀ ਨਾਗਰਿਕ ਹਨ। ਜਦੋਂ ਕਿ 32 ਵਿਦੇਸ਼ੀ ਨਾਗਰਿਕ ਹਨ। ਦੱਸ ਦਈਏ ਕਿ ਭਾਰਤ ਵਿਚ ਇਹਨਾਂ 195 ਮਰੀਜ਼ਾਂ ਵਿਚੋਂ 4 ਦੀ ਮੌਤ ਹੋ ਚੁੱਕੀ ਹੈ ਅਤੇ 19 ਮਰੀਜਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਕ ਮਰੀਜ਼ ਮਾਈਗ੍ਰੇਟ ਹੋ ਗਿਆ ਹੈ। ਇਸ ਸਮੇਂ ਦੇਸ਼ਭਰ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 171 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।