ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਵੀ ਬੱਚਿਆਂ ਨੂੰ ਬੁਲਾਇਆ ਪੇਪਰ ਦੇਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਕਰੋਨਾ ਵਾਇਰਸ ਦੇ ਹੁਣ ਕਾਫੀ ਮਾਮਲੇ ਸਾਹਮਣੇ ਆਉਣ ਲੱਗੇ ਹਨ

coronavirus

ਨਾਭਾ : ਭਾਰਤ ਵਿਚ ਕਰੋਨਾ ਵਾਇਰਸ ਦੇ ਹੁਣ ਕਾਫੀ ਮਾਮਲੇ ਸਾਹਮਣੇ ਆਉਣ ਲੱਗੇ ਹਨ ਜਿਸ ਨੂੰ ਦੇਖਦਿਆਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਦੇ ਵੱਲੋਂ ਭੀੜ ਵਾਲੀਆਂ ਥਾਵਾਂ ਸਿਨੇਮਾ ਘਰ, ਸ਼ਾਪਿੰਗ ਮਾਲ , ਸਕੂਲ, ਕਾਲਜ, ਯੂਨੀਵਰਸਿਟੀਆਂ ਦੇ ਨਾਲ-ਨਾਲ ਹੋਰ ਕਾਫੀ ਆਦਾਰਿਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਆਦੇਸ਼ ਦਿੱਤਾ ਸੀ ਪਰ ਸਰਕਾਰ ਦੇ ਇਸ ਫੈਸਲੇ ਦੀ ਸਰਾਸਰ ਉਲੰਘਣਾ ਕਰਨ ਦਾ ਇਕ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਦੇ ਇਕ ਪ੍ਰਾਈਵੇਟ ਸਕੂਲ ਵੱਲੋਂ ਸਰਕਾਰ ਦੇ ਫੈਸਲੇ  ਦੀ ਉਲੰਘਣਾ ਕਰਦੇ ਹੋਏ ਬੱਚਿਆਂ ਨੂੰ ਬਿਨਾਂ ਵਰਦੀ ਦੇ ਸਕੂਲ ਵਿਚ ਪੇਪਰ ਦੇਣ ਲਈ ਸੱਦਿਆ ਸੀ । ਇਸ ਬਾਰੇ ਜਦੋਂ ਨਾਭਾ ਦੇ ਐੱਸ,ਐੱਚ,ਓ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਸਕੂਲ ਦੇ ਸਕੂਲ ਦੀ ਮੈਨੇਜਮੈਂਟ ਨੂੰ ਵਾਰਨਿੰਗ ਦਿੱਤੀ ਅਤੇ ਸਕੂਲ ਵਿਚ ਚੱਲ ਰਹੇ ਪੇਪਰ ਨੂੰ ਤੁਰੰਤ ਹੀ ਬੰਦ ਕਰਵਾਇਆ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੀ ਰਿਪੋਰਟ ਉਨ੍ਹਾਂ ਨੇ ਐੱਸ,ਡੀ,ਐਮ ਨੂੰ ਭੇਜ ਦਿੱਤੀ ਹੈ ਅਤੇ ਉਹ ਸਕੂਲ ਇਸ ਤੇ ਬਣਦੀ ਕਾਰਵਾਈ ਕਰਨਗੇ । ਇਸ ਬਾਰੇ ਜਦੋਂ ਬੱਚਿਆਂ ਨੂੰ ਪੁਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਸਵੇਰੇ ਸਾਢੇ ਸੱਤ ਵੱਜੇ ਦੇ ਸਕੂਲ ਵਿਚ ਆਏ ਹੋਏ ਹਨ ਅਤੇ ਉਨ੍ਹਾਂ ਨੂੰ ਬਿਨਾ ਵਰਦੀ ਦੇ ਸਕੂਲ ਆਉਣ ਲਈ ਕਿਹਾ ਗਿਆ ਸੀ । ਜਿਸ ਕਾਰਨ ਕਾਫੀ ਗਿਣਤੀ ਵਿਚ ਬੱਚੇ ਇਥੇ ਪੇਪਰ ਦੇਣ ਪਹੁੰਚੇ ਸਨ ।

ਇਸ ਮਾਮਲੇ ਬਾਰੇ ਜਦੋਂ ਸਕੂਲ ਦੇ ਪ੍ਰਿੰਸੀਪਲ ਨਾਲ ਪੱਤਰਕਾਰਾਂ ਨੇ ਗੱਲ ਕਰਨੀ ਚਾਹੀ ਤਾਂ ਪ੍ਰਿੰਸੀਪਲ ਸਾਹਿਬ ਨੇ ਇਸ ਮਾਮਲੇ ਤੋਂ ਬਚਣ ਲਈ ਕੈਮਰਿਆਂ ਅੱਗੇ ਆਉਣ ਤੋਂ ਸਾਫ ਮਨਾ ਕਰ ਦਿੱਤਾ ।

ਦੱਸ ਦੱਈਏ ਕਿ ਹੁਣ ਤੱਕ ਭਾਰਤ ਵਿਚ ਵੀ ਇਸ ਵਾਇਰਸ ਦੇ 166 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ ਚਾਰ ਦੀ ਮੌਤ ਵੀ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।