ਦਿੱਲੀ ਤੋਂ ਲਖਨਊ ਜਾ ਰਹੀ ਸ਼ਤਾਬਦੀ ਦੇ ਜਨਰੇਟਰ ਕਾਰ ਨੂੰ ਲੱਗੀ ਅੱਗ
ਰੇਲਵੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਾਰੇ ਯਾਤਰੀ ਸੁਰੱਖਿਅਤ ਹਨ।
Fire
ਨਵੀਂ ਦਿੱਲੀ - ਦਿੱਲੀ ਤੋਂ ਲਖਨਊ ਜਾ ਰਹੀ ਲਖਨਊ ਸ਼ਤਾਬਦੀ ਦੇ ਜਨਰੇਟਰ ਕਾਰ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਕਾਰਨ ਰੇਲ ਗੱਡੀ ਗਾਜ਼ੀਆਬਾਦ ਸਟੇਸ਼ਨ ਤੋਂ 1 ਘੰਟਾ 35 ਮਿੰਟ ਦੀ ਦੇਰੀ ਨਾਲ ਰਵਾਨਾ ਹੋਈ, ਕਿਉਂਕਿ ਅੱਗ ‘ਤੇ ਕਾਬੂ ਪਾਉਣ ਲਈ ਕਾਫ਼ੀ ਸਮਾਂ ਲੱਗਿਆ। ਅੱਗ ਬੁਝਾਉਣ ਲਈ ਗਾਜਿਆਬਾਦ ਸਟੇਸ਼ਨ 'ਤੇ ਫਾਇਰ ਕਰਮਚਾਰੀਆਂ ਨੂੰ ਬੁਲਾਇਆ ਗਿਆ। ਰੇਲਵੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।
ਲਖਨਊ ਸ਼ਤਾਬਦੀ ਐਕਸਪ੍ਰੈਸ ਨੂੰ ਅੱਗ ਲੱਗਣ ਦੀ ਖ਼ਬਰ ਸੁਣ ਕੇ ਲੋਕਾਂ ਵਿੱਚ ਹਲਚਲ ਮਚ ਗਈ। ਫਿਲਹਾਲ ਪ੍ਰਭਾਵਤ ਕੋਚ ਨੂੰ ਅਲੱਗ ਕਰ ਦਿੱਤਾ ਗਿਆ ਹੈ। ਦੁਰਘਟਨਾ ਤੋਂ ਇੱਕ ਘੰਟੇ ਬਾਅਦ ਫਾਇਰ ਬ੍ਰਿਗੇਡ ਪਹੁੰਚੇ ਸਨ। ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੋਂ ਬਾਅਦ ਹੀ ਰੇਲ ਗੱਡੀ ਲਖਨਊ ਲਈ ਰਵਾਨਾ ਹੋਈ।