ਟਰੈਕਟਰਾਂ 'ਤੇ ਦਿੱਲੀ ਲਈ ਰਵਾਨਾ ਹੋਇਆ ਕਿਸਾਨ ਮਜ਼ਦੂਰ ਸੰਘਰਸ਼ ਦਾ ਕਮੇਟੀ ਦਾ ਜਥਾ

ਏਜੰਸੀ

ਖ਼ਬਰਾਂ, ਰਾਸ਼ਟਰੀ

5 ਅਪ੍ਰੈਲ ਨੂੰ ਫ਼ਿਰੋਜ਼ਪੁਰ ਤੋਂ ਹੋਵੇਗਾ ਰਵਾਨਾ ਹੋਵੇਗਾ ਇਕ ਹੋਰ ਜਥਾ- ਕਿਸਾਨ

Kisan Mazdoor Sangharsh Committee march towards Delhi on tractors

ਨਵੀਂ ਦਿੱਲੀ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜਥਾ ਟਰੈਕਟਰਾਂ ‘ਤੇ ਦਿੱਲੀ ਲਈ ਰਵਾਨਾ ਹੋਇਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਜਾ ਰਹੇ ਹਾਂ।

ਉਹਨਾਂ ਕਿਹਾ ਕਿ ਜਿਹੜੇ ਕਿਸਾਨ ਪਹਿਲਾਂ ਤੋਂ ਹੀ ਉੱਥੇ ਗਏ ਹੋਏ ਹਨ ਉਹ ਵਾਪਸ ਆ ਜਾਣਗੇ। ਅਸੀਂ ਉਥੇ 20 ਦਿਨਾਂ ਲਈ ਰਹਾਂਗੇ। ਕਿਸਾਨ ਆਗੂ ਨੇ ਦੱਸਿਆ ਕਿ ਇਸ ਤੋਂ ਬਾਅਦ ਇਕ ਹੋਰ ਜਥਾ 5 ਅਪ੍ਰੈਲ ਨੂੰ ਫ਼ਿਰੋਜ਼ਪੁਰ ਤੋਂ ਹੋਵੇਗਾ ਰਵਾਨਾ।