ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

- ਪਿਛਲੇ 24 ਘੰਟਿਆਂ ਵਿੱਚ ਯਾਨੀ ਇੱਕ ਦਿਨ ਵਿੱਚ ਕੋਰੋਨਾ ਦੇ 813 ਨਵੇਂ ਕੇਸ ਦਰਜ ਕੀਤੇ ਗਏ ਹਨ।

Corona

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ,ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ 800 ਨੂੰ ਪਾਰ ਕਰ ਗਏ। ਸਾਲ 2021 ਵਿਚ ਪਹਿਲੀ ਵਾਰ ਇੰਨੇ ਸਾਰੇ ਮਾਮਲੇ ਸਾਹਮਣੇ ਆਏ ਹਨ। ਸ਼ਨੀਵਾਰ ਨੂੰ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ,ਪਿਛਲੇ 24 ਘੰਟਿਆਂ ਵਿੱਚ ਯਾਨੀ ਇੱਕ ਦਿਨ ਵਿੱਚ ਕੋਰੋਨਾ ਦੇ 813 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਸਾਲ ਕੋਰੋਨਾ ਦੇ ਹੁਣ ਤੱਕ ਦੇ ਨਵੇਂ ਕੇਸਾਂ ਵਿਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ,ਇਸ ਤੋਂ ਪਹਿਲਾਂ,24 ਦਸੰਬਰ,2020 ਨੂੰ ਇਕ ਦਿਨ ਵਿਚ 1063 ਕੇਸ ਮਿਲੇ ਸਨ। ਦਿੱਲੀ ਵਿੱਚ ਕੋਰੋਨਾ ਦੀ ਲਾਗ ਦੇ ਕੁੱਲ ਮਾਮਲੇ 6,47,161 ਹੋ ਗਏ ਹਨ।