PM ਮੋਦੀ ਨੇ ਦੇਸ਼ ਦੀ ਅਰਥਵਿਵਸਥਾ ਨੂੰ ਕੀਤਾ ਬਰਬਾਦ- ਮਮਤਾ ਬੈਨਰਜੀ
''ਹਲਦੀਆ ਬੰਦਰਗਾਹ ਵੇਚਣ ਲਈ ਵੀ ਕਹਿ ਦੇਣਗੇ''
Mamata Banerjee
ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਤੇ ਜ਼ੋਰਦਾਰ ਨਿਸ਼ਾਨਾ ਸਾਧਿਆ। ਟੀਐਮਸੀ ਨੇਤਾ ਮਮਤਾ ਬੈਨਰਜੀ ਨੇ ਹਲਦੀਆ ਵਿੱਚ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਤੋਂ ਲੈ ਕੇ ਬੈਂਕ ਬੰਦ ਤੱਕ ਇਸ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ ਹੈ। ਉਹ ਜਲਦੀ ਹੀ ਹਲਦੀਆ ਬੰਦਰਗਾਹ ਵੇਚਣ ਲਈ ਵੀ ਕਹਿ ਦੇਣਗੇ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਜਿਤਾਉਣ ਦੇ ਉਦੇਸ਼ ਨਾਲ ਸ਼ਨੀਵਾਰ ਨੂੰ ਇਕ ਵਾਰ ਫਿਰ ਸੂਬੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੜਗਪੁਰ ਵਿਚ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਭਾਰਤ ਮਾਤਾ ਦੀ ਜੈ’ ਨਾਲ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਬਹਾਦਰ ਵੀਰਾਂ ਨੂੰ ਸਲਾਮ ਕੀਤਾ।